20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਪੰਜਾਬ ਕੋ-ਐਜੂਕੇਸ਼ਨ ਸਕੂਲ ਦੀਆਂ ਵਿਦਿਆਰਥਣਾਂ ਵਲੋਂ 'ਡਲਹੌਜ਼ੀ' ਦਾ ਵਿੱਦਿਅਕ ਟੂਰ ਲਗਾਇਆ <br/>

ਅਜੀਤ ਡੈਸਕ 10-12-2025
ਬਾਘਾ ਪੁਰਾਣਾ, 9 ਦਸੰਬਰ (ਟਿੰਕੂ ਕਾਠਪਾਲ)-ਮੋਗਾ ਜ਼ਿਲੇ੍ਹ ਦੇ ਬਾਘਾ ਪੁਰਾਣਾ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਪੰਜਾਬ ਕੋ ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਜੋ ਸੰਸਥਾ ਦੇ ਬਾਨੀ ਪਿ੍ੰਸੀਪਲ ਗੁਰਦੇਵ ਸਿੰਘ, ਡਾਇਰੈਕਟਰ ਅਤੇ ਪਿ੍ੰਸੀਪਲੀ ਸੰਦੀਪ ਮਹਿਤਾ ਦੀ ਅਗਾਂਹਵਧੂ ਤੇ ਸੁਚੱਜੀ ਅਗਵਾਈ ਵਿਚ ਵਿਦਿਆਰਥੀਆਂ ਦੇ ਪੜ੍ਹਾਈ ਤੇ ਖੇਡਾਂ ਦੇ ਨਾਲ-ਨਾਲ ਸਮਾਜਿਕ ਤੇ ਸੱਭਿਆਚਾਰਕ ਵਿਕਾਸ ਲਈ ਵਚਨਬੱਧ ਹੈ, ਦੀਆਂ ਵਿਦਿਆਰਥਣਾਂ ਤਿੰਨ ਰੋਜ਼ਾ ਵਿੱਦਿਅਕ ਟੂਰ ਡਲਹੌਜ਼ੀ (ਹਿਮਾਚਲ ਪ੍ਰਦੇਸ਼) ਵਿਖੇ ਲਿਜਾਇਆ ਗਿਆ | ਇਸ ਵਿੱਦਿਅਕ ਟੂਰ 'ਚ ਸਾਇੰਸ, ਆਰਟਸ ਤੇ ਕਮਰਸ ਬਾਰ੍ਹਵੀਂ ਸ਼੍ਰੇਣੀ ਦੀਆਂ 40 ਵਿਦਿਆਰਥਣਾਂ ਨੇ ਭਾਗ ਲਿਆ | ਉਨ੍ਹਾਂ ਦੇ ਨਾਲ ਡਾਇਰੈਕਟਰ ਤੇ ਪਿ੍ੰਸੀਪਲ ਸੰਦੀਪ ਮਹਿਤਾ, ਮੈਡਮ ਸੁਧਾ ਮਹਿਤਾ, ਕੋਆਰਡੀਨੇਟਰ ਮੁਕੇਸ਼ ਅਰੋੜਾ ਲੈਕਚਰਾਰ ਹਰਿੰਦਰ ਸ਼ਰਮਾ, ਮੈਡਮ ਹਰਦੀਪ ਕੌਰ, ਮੈਡਮ ਰੁਪਾਲੀ ਬੱਠਲਾ ਵੀ ਸ਼ਾਮਲ ਸਨ | ਇਸ ਟੂਰ ਦੇ ਵਾਪਸੀ 'ਤੇ ਲੜਕੀਆਂ ਨੂੰ ਰੰਗਲਾ ਪੰਜਾਬ, ਹਵੇਲੀ ਜਲੰਧਰ ਵਿਖੇ ਵੀ ਲਿਜਾਇਆ ਗਿਆ | ਇਸ ਮੌਕੇ ਪਿ੍ੰਸੀਪਲ ਮੈਡਮ ਪਰਮਿੰਦਰ ਕੌਰ ਤੇ ਮੈਡਮ ਖੁਸ਼ਪ੍ਰੀਤ ਕੌਰ ਨੇ ਦੱਸਿਆ ਕਿ ਅਜਿਹੇ ਵਿੱਦਿਅਕ ਫੇਰਿਆਂ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਸੰਬੰਧਿਤ ਵੀ ਬਹੁਤ ਸਾਰਾ ਗਿਆਨ ਹਾਸਿਲ ਕਰਨ ਵਿਚ ਮਦਦ ਮਿਲਦੀ ਹੈ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ ਚੋਣ ਪ੍ਰਚਾਰ ਸ਼ੁਰੂ ਅਗਲੀ ਖ਼ਬਰ ਡਾ. ਬਲਜੀਤ ਕੌਰ ਵਲੋਂ ਲੱਖੇਵਾਲੀ ਇਲਾਕੇ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।