20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ ਚੋਣ ਪ੍ਰਚਾਰ ਸ਼ੁਰੂ

ਅਜੀਤ ਡੈਸਕ 10-12-2025
ਬਾਘਾ ਪੁਰਾਣਾ, 9 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਉਮੀਦਵਾਰ ਜਸਕਰਨ ਸਿੰਘ ਜੱਸੀ ਤੇ ਸਿਮਰਨ ਸ਼ਰਮਾ ਲਈ ਸ਼੍ਰੋਮਣੀ ਅਕਾਲੀ ਦਲ, ਪੁਨਰ ਸੁਰਜੀਤ ਤੇ ਵਾਰਿਸ ਪੰਜਾਬ ਦੇ ਆਗੂਆਂ ਤੇ ਵਰਕਰਾਂ ਨੇ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ | ਇਸ ਮੌਕੇ ਸਾਬਕਾ ਸਰਪੰਚ ਬਲਦੇਵ ਸਿੰਘ, ਸਾਬਕਾ ਸਰਪੰਚ ਤਾਰਾ ਸਿੰਘ ਤੇ ਸਾਬਕਾ ਸੰਮਤੀ ਮੈਂਬਰ ਬਲਕਰਨ ਸਿੰਘ ਮਾਣੂੰਕੇ ਨੇ ਦੱਸਿਆ ਕਿ ਬਲਾਕ ਸੰਮਤੀ ਦੀ ਚੋਣ ਲੜ ਰਹੇ ਜਸਕਰਨ ਸਿੰਘ ਜੱਸੀ ਦੇ ਹੱਕ 'ਚ ਪਿੰਡ ਦੀ ਸਮੁੱਚੀ ਅਕਾਲੀ ਦਲ ਦੀ ਟੀਮ ਵਲੋਂ ਵੱਡੇ ਪੱਧਰ 'ਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਘਰ-ਘਰ ਵੋਟਾਂ ਮੰਗੀਆਂ ਜਾ ਰਹੀਆਂ ਹਨ | ਇਸ ਮੌਕੇ ਉਮੀਦਵਾਰ ਜਸਕਰਨ ਸਿੰਘ ਜੱਸੀ ਨੇ ਕਿਹਾ ਕਿ ਲੋਕ ਸੱਤਾਧਾਰੀ ਸਰਕਾਰ ਤੋਂ ਅੱਕ ਚੁੱਕੇ ਹਨ ਤੇ ਵੱਡੀ ਗਿਣਤੀ 'ਚ ਅਕਾਲੀ ਦਲ ਪਾਰਟੀ ਨਾਲ ਜੁੜ ਰਹੇ ਹਨ | ਇਸ ਮੌਕੇ ਸਰਪੰਚ ਜਸਪਾਲ ਸਿੰਘ, ਪ੍ਰਧਾਨ ਚਰਨਜੀਤ ਸਿੰਘ ਚਰਨਾ, ਪ੍ਰਧਾਨ ਵਿਸਾਖਾ ਸਿੰਘ, ਨੇਕ ਸਿੰਘ, ਪ੍ਰਧਾਨ ਇਕੱਤਰ ਸਿੰਘ, ਪ੍ਰਧਾਨ ਗੁਰਤੇਜ ਸਿੰਘ, ਪਰਮਿੰਦਰ ਸਿੰਘ, ਪਰਮਜੀਤ ਸਿੰਘ ਯੂਥ ਆਗੂ, ਜਗਜੀਤ ਸਿੰਘ ਜੱਗਾ, ਮਨਪ੍ਰੀਤ ਸਿੰਘ ਮੰਨਾ, ਖਹਿਰਾ ਸਿੰਘ, ਪ੍ਰਧਾਨ ਲਾਭ ਸਿੰਘ, ਮੱਖਣ ਸਿੰਘ ਮੈਂਬਰ, ਤੋਗਾ ਸਿੰਘ, ਮਲਕੀਤ ਸਿੰਘ ਨੰਬਰਦਾਰ, ਨੰਬਰਦਾਰ ਬਸੰਤ ਸਿੰਘ, ਨੀਲੂ ਪੁਰੀ, ਪਾਲਾ ਸ਼ਰਮਾ, ਸੁਖਚੈਨ ਸਿੰਘ, ਭਿੰਦਰ ਸਿੰਘ, ਦਰਸ਼ਨ ਸਿੰਘ, ਜਗਦੀਸ਼ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਬਿਲਾਸਪੁਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਮੈਂਬਰਾਂ ਦੇ ਹੱਕ ਵਿਚ ਚੋਣ ਰੈਲੀ ਅਗਲੀ ਖ਼ਬਰ ਪੰਜਾਬ ਕੋ-ਐਜੂਕੇਸ਼ਨ ਸਕੂਲ ਦੀਆਂ ਵਿਦਿਆਰਥਣਾਂ ਵਲੋਂ 'ਡਲਹੌਜ਼ੀ' ਦਾ ਵਿੱਦਿਅਕ ਟੂਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।