ਮਾਊਾਟ ਲਰਨਿੰਗ ਜੂਨੀਅਰ ਸਕੂਲ ਵਿਖੇ ਰੰਗੋਲੀ ਮੁਕਾਬਲਾ ਕਰਵਾਇਆ
ਅਜੀਤ ਡੈਸਕ
10-12-2025
ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦਾ ਸਨਮਾਨ ਸਮਾਗਮ ਅੱਜ
ਫ਼ਰੀਦਕੋਟ, 9 ਦਸੰਬਰ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਐਡਵੋਕੇਟ ਰਮੇਸ਼ ਚੰਦਰ ਜੈਨ ਤੇ ਪ੍ਰਧਾਨ ਪਿ੍ੰਸੀਪਲ ਸੇਵਾ ਸਿੰਘ ਚਾਵਲਾ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਮਹੀਨਾ ਦਸੰਬਰ ਦੀ ਜਨਰਲ ਮੀਟਿੰਗ ਤੇ ਮਹੀਨਾ ਦਸੰਬਰ ਦੌਰਾਨ ਜਨਮੇ ਮੈਂਬਰਾਂ ਦਾ ਸਨਮਾਨ ਸਮਾਗਮ 10 ਦਸੰਬਰ ਦਿਨ ਬੁੱਧਵਾਰ ਨੂੰ ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਾਮ 4 ਵਜੇ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਮਹੀਨਾ ਨਵੰਬਰ ਦੌਰਾਨ ਸਨਮਾਨਿਤ ਹੋਣ ਤੋਂ ਰਹਿ ਗਏ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ ਅਤੇ ਐਸੋਸੀਏਸ਼ਨ ਦੇ ਅਗਲੇ ਪ੍ਰੋਜੈਕਟਾਂ ਸਬੰਧੀ ਵੀ ਵਿਚਾਰ ਕੀਤਾ ਜਾਵੇਗਾ | ਉਨ੍ਹਾਂ ਨੇ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਤੇ ਅਹੁਦੇਦਾਰਾਂ ਨੂੰ ਸਮੇਂ ਸਿਰ ਪੁੱਜਣ ਦੀ ਅਪੀਲ ਕੀਤੀ ਹੈ |