ਸਾਦਿਕ, 9 ਦਸੰਬਰ (ਆਰ.ਐਸ.ਧੁੰਨਾ)-ਗੁਰੂ ਨਾਨਕ ਮਲਟੀਵਰਸਿਟੀ ਲੁਧਿਆਣਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਨੂੰ ਸਮਰਪਿਤ ਫ਼ਰੀਦਕੋਟ ਅਤੇ ਫ਼ਿਰੋਜ਼ਪੁਰ ਜ਼ਿਲਿ੍ਹਆਂ ਦੀ ਫ਼ਿਰੋਜ਼ਪੁਰ ਵਿਖੇ ਕਰਵਾਈ ਪ੍ਰੀਖਿਆ ਦੇ ਦੂਜੇ ਰਾਊਾਡ ਦੀ ਪ੍ਰੀਖਿਆ ਵਿਚ ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਝੋਟੀਵਾਲਾ ਦੀ ਹੋਣਹਾਰ ਵਿਦਿਆਰਥਣ ਅਭੀਜੋਤ ਕੌਰ ਨੇ 100 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੋ ਜ਼ਿਲਿ੍ਹਆਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਨਵਰੀਤ ਕੌਰ, ਮਨਰੀਤ ਕੌਰ, ਗੁਰਮੰਨਤ ਕੌਰ ਅਤੇ ਸਿਮਰਤ ਕੌਰ ਨੇ ਮੈਰਿਟ ਸਥਾਨ ਪ੍ਰਾਪਤ ਕੀਤੇ ਹਨ | ਇਸ ਪ੍ਰੀਖਿਆ ਦੇ ਇੰਚਾਰਜ ਲੈਕ. ਗੁਰਸੇਵਕ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਹਿਲੇ ਗੇੜ ਦੀ ਪ੍ਰੀਖਿਆ ਵਿਚ ਇਸ ਸਕੂਲ ਦੇ 160 ਵਿਦਿਆਰਥੀਆਂ ਨੇ ਭਾਗ ਲਿਆ ਸੀ ਤੇ 18 ਵਿਦਿਆਰਥੀ ਮੈਰਿਟ ਵਿਚ ਆਏ ਸਨ ਤੇ ਦੂਜੇ ਗੇੜ ਦੀ ਪ੍ਰੀਖਿਆ ਵਿਚ ਪੰਜ ਵਿਦਿਆਰਥੀ ਮੈਰਿਟ ਵਿਚ ਆਏ | ਸਕੂਲ ਪਿ੍ੰਸੀਪਲ ਨਿਰਮਲ ਸਿੰਘ ਬੁੱਟਰ ਵਲੋਂ ਵਿਦਿਆਰਥੀਆਂ ਨੂੰ ਸ਼ੀਲਡ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਸਾਡੇ ਸਕੂਲ ਦੇ ਵਿਦਿਆਰਥੀ ਆਪਣੇ ਅਧਿਆਪਕਾਂ ਅਤੇ ਮਾਪਿਆਂ ਦੇ ਸਹਿਯੋਗ ਨਾਲ ਹਰ ਖ਼ੇਤਰ ਵਿਚ ਮਾਣ ਮੱਤੀਆਂ ਪ੍ਰਾਪਤੀਆਂ ਕਰ ਰਹੇ ਹਨ | ਇਸ ਮੌਕੇ ਸਰਬਜੀਤ ਕੌਰ ਬੁੱਟਰ, ਮਨਜੀਤ ਕੌਰ, ਰੁਪਿੰਦਰ ਕੌਰ ਆਦਿ ਹਾਜ਼ਰ ਸਨ |