20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਮਾਨਸਿਕ ਤੇ ਸਰੀਰਕ ਤੰਦਰੁਸਤੀ ਲਈ ਜਾਗਰੂਕਤਾ ਸਮਾਗਮ

ਅਜੀਤ ਡੈਸਕ 10-12-2025
ਕੋਟਕਪੂਰਾ, 9 ਦਸੰਬਰ (ਮੋਹਰ ਸਿੰਘ ਗਿੱਲ)-ਐਸ.ਪੀ.ਸੀ ਗਤੀਵਿਧੀਆਂ ਤਹਿਤ ਪੀ.ਐਮ ਸ੍ਰੀ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਕੋਟਕਪੂਰਾ ਵਿਖੇ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਲਈ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ 'ਚ ਬ੍ਰਹਮ ਕੁਮਾਰੀ ਆਸ਼ਰਮ ਕੋਟਕਪੂਰਾ ਤੋਂ ਬ੍ਰਹਮ ਕੁਮਾਰੀ ਕਮਲਾ ਜੀ ਤੇ ਬ੍ਰਹਮ ਕੁਮਾਰੀ ਪ੍ਰੀਤੀ ਬਾਲਾ ਹਾਜ਼ਰ ਹੋਏ | ਬ੍ਰਹਮ ਕੁਮਾਰੀ ਪ੍ਰੀਤੀ ਬਾਲਾ ਨੇ ਵਿਦਿਆਰਥੀਆਂ ਨੂੰ ਤੰਦਰੁਸਤ ਮਾਨਸਿਕ ਤੇ ਸਰੀਰਕ ਸਿਹਤ ਵਿਸ਼ੇ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਸਹਿਣਸ਼ੀਲਤਾ, ਸਹਿਯੋਗ, ਸਹਿਜਤਾ ਦਾ ਸਾਡੇ ਜੀਵਨ 'ਚ ਮਹੱਤਵ ਦੱਸਿਆ | ਗੁੱਸਾ, ਈਰਖਾ ਚਿੰਤਾ ਆਦਿ ਨੂੰ ਮਨੁੱਖ ਦਾ ਦੁਸ਼ਮਣ ਦੱਸਦਿਆਂ ਇਨ੍ਹਾਂ ਵਿਕਾਰਾਂ ਨੂੰ ਤਿਆਗ ਕੇ ਉਚੀ ਸੁੱਚੀ ਚੰਗੀ ਸੋਚ ਅਪਣਾਉਣ ਨਾਲ ਨੈਤਿਕ ਕਦਰਾਂ ਕੀਮਤਾਂ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ | ਮੌਕੇ ਉਤੇ ਹੀ ਵਿਦਿਆਰਥੀਆਂ ਨੂੰ ਗਤੀਵਿਧੀਆਂ ਵੀ ਕਰਵਾਈਆਂ ਗਈਆਂ | ਇਸ ਮੌਕੇ ਸਕੂਲ ਮੁਖੀ ਮਨੀਸ਼ ਛਾਬੜਾ ਨੇ ਆਈ ਟੀਮ ਨੂੰ ਜੀ ਆਇਆਂ ਨੂੰ ਕਿਹਾ ਤੇ ਵਿਦਿਆਰਥੀਆਂ ਨੂੰ ਸਮੇਂ ਦੀਆਂ ਕੁਰੀਤੀਆਂ ਸਾਈਬਰ ਕ੍ਰਾਈਮ ਤੇ ਨਸ਼ਿਆਂ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਮਾੜੀ ਸੰਗਤ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਰਵਿੰਦਰ ਸਿੰਘ ਸ. ਸ ਮਾਸਟਰ ਨੋਡਲ ਇੰਚਾਰਜ ਐਸ.ਪੀ.ਸੀ ਨੇ ਮੰਚ ਸੰਚਾਲਨ ਕੀਤਾ | ਇਸ ਮੌਕੇ ਹਰਿੰਦਰ ਕੌਰ ਹਿੰਦੀ ਮਿਸਟ੍ਰੈਸ, ਅਮਿਤਾ ਚਾਵਲਾ ਕੰਪਿਊਟਰ ਫ਼ੈਕਲਟੀ, ਰਾਜਵਿੰਦਰ ਕੌਰ ਪੰਜਾਬੀ ਮਿਸਟ੍ਰੈਸ ਅਤੇ ਸਮੁੱਚਾ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਕਾਰ ਸਵਾਰ ਲੁਟੇਰਿਆਂ ਨੇ 2 ਲੱਖ 15 ਹਜ਼ਾਰ ਦੀ ਨਕਦੀ ਖੋਹੀ <br/> ਅਗਲੀ ਖ਼ਬਰ ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਮੈਰਿਟ 'ਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।