15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

-ਪਟਾਖਾ ਫ਼ੈਕਟਰੀ ਧਮਾਕਾ- ਅੰਮਿ੍ਤਾ ਵੜਿੰਗ ਨੇ ਏਮਜ਼ 'ਚ ਜ਼ਖ਼ਮੀਆਂ ਦਾ ਜਾਣਿਆ ਹਾਲ

ਅਜੀਤ ਡੈਸਕ 01-06-2025
ਬਠਿੰਡਾ, 31 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮ-ਪਤਨੀ ਅੰਮਿ੍ਤਾ ਵੜਿੰਗ ਨੇ ਏਮਜ਼ ਬਠਿੰਡਾ ਵਿਖੇ ਪਹੁੰਚ ਕੇ ਪਟਾਖਾ ਫ਼ੈਕਟਰੀ ਹਾਦਸੇ 'ਚ ਜ਼ਖ਼ਮੀ ਹੋਏ ਪ੍ਰਵਾਸੀ ਵਿਅਕਤੀਆਂ ਦਾ ਹਾਲ ਚਾਲ ਜਾਣਿਆ | ਉਨ੍ਹਾਂ ਫ਼ੈਕਟਰੀ ਹਾਦਸੇ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਫ਼ੈਕਟਰੀ ਵਿਚ ਬਹੁਤ ਵੱਡਾ ਧਮਾਕਾ ਹੋਇਆ, ਜੋ ਕਿ ਕਾਫ਼ੀ ਦੁਖਦਾਇਕ ਹੈ ਕਿਉਂਕਿ ਇਸ ਧਮਾਕੇ ਕਾਰਨ 5 ਜਣਿਆਂ ਦੀ ਜਾਨ ਚਲੀ ਗਈ ਹੈ ਅਤੇ 29 ਜਣੇ ਜ਼ਖਮੀ ਹੋਏ ਹਨ | ਉਨ੍ਹਾਂ ਕਿਹਾ ਕਿ ਹਾਦਸੇ ਦੇ ਸ਼ਿਕਾਰ ਸਾਰੇ ਆਪਣੇ ਪਰਿਵਾਰਾਂ ਨੂੰ ਛੱਡ ਕੇ ਰੋਜ਼ੀ ਰੋਟੀ ਕਮਾਉਣ ਲਈ ਇਥੇ ਆਏ ਸਨ ਪਰ ਅਣਹੋਣੀ ਵਰਤ ਗਈ | ਉਨ੍ਹਾਂ ਹਾਦਸੇ ਦੌਰਾਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਗਹਿਰਾ ਦੁੱਖ ਪ੍ਰਗਟ ਕੀਤਾ ਅਤੇ ਜ਼ਖਮੀਆਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ | ਅੰਮਿ੍ਤਾ ਵੜਿੰਗ ਨੇ ਸੂਬਾ ਸਰਕਾਰ ਤੋਂ ਪੀੜਤ ਪਰਿਵਾਰਾਂ ਲਈ ਤੁਰੰਤ ਢੁਕਵੇਂ ਮੁਆਵਜ਼ੇ ਦੀ ਮੰਗ ਕਰਦਿਆਂ ਕਿਹਾ ਕਿ ਸਾਰੇ ਜ਼ਖਮੀ ਦੂਸਰੇ ਰਾਜਾਂ ਦੇ ਹਨ, ਉਨ੍ਹਾਂ ਨਾਲ ਖੜ੍ਹਨਾ ਸਾਡਾ ਫ਼ਰਜ਼ ਬਣਦਾ ਹੈ | ਉਨ੍ਹਾਂ 'ਆਪ' ਸਰਕਾਰ ਨੂੰ ਇਨਸਾਨੀਅਤ ਦਾ ਵਾਸਤਾ ਦਿੰਦਿਆਂ ਗਰਾਉਂਡ ਪੱਧਰ 'ਤੇ ਆ ਕੇ ਮੌਜੂਦਾ ਹਾਲਾਤਾਂ ਨੂੰ ਵੇਖਣ ਲਈ ਵੀ ਕਿਹਾ ਕਿਉਂਕਿ ਡਾਕਟਰ ਆਪਣੇ ਪੱਧਰ 'ਤੇ ਜ਼ਖਮੀਆਂ ਦੀ ਮਦਦ ਕਰ ਰਹੇ ਹਨ ਪਰ ਸਰਕਾਰ ਵਲੋਂ ਕੁਝ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਸਰਕਾਰ ਨੂੰ ਸਵਾਲ ਕੀਤਾ ਕਿ ਇਹ ਗੈਰ ਕਾਨੂੰਨੀ ਫ਼ੈਕਟਰੀ ਕਦੋਂ ਤੋਂ ਚੱਲ ਰਹੀ ਸੀ, ਕੀ ਸਰਕਾਰ ਨੂੰ ਇਸ ਦਾ ਪਤਾ ਹੀ ਨਹੀਂ ਸੀ | ਉਨ੍ਹਾਂ ਨੇ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ | ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਨ ਗਰਗ ਅਤੇ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਵੀ ਮੌਜੂਦ ਸਨ |
ਪਿਛਲੀ ਖ਼ਬਰ ਡੀ.ਟੀ.ਐੱਫ. ਵਲੋਂ ਨਰਿੰਦਰਦੀਪ ਸਿੰਘ ਨੰਨੂ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਅਗਲੀ ਖ਼ਬਰ ਜਗਸੀਰ ਸਿੰਘ ਭਾਕਿਯੂ (ਉਗਰਾਹਾਂ) ਪਿੰਡ ਉੱਭਾ ਇਕਾਈ ਦੇ ਪ੍ਰਧਾਨ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।