16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਤੰਬਾਕੂ ਮੁਕਤ ਦਿਵਸ ਮੌਕੇ ਵੱਖ-ਵੱਖ ਥਾਵਾਂ 'ਤੇ ਜਾਗਰੂਕਤਾ ਕੈਂਪ ਲਗਾਏ

ਅਜੀਤ ਡੈਸਕ 01-06-2025
ਮਾਨਸਾ, 31 ਮਈ (ਰਾਵਿੰਦਰ ਸਿੰਘ ਰਵੀ)- ਸਿਹਤ ਬਲਾਕ ਖਿਆਲਾ ਕਲਾਂ ਵਲੋਂ ਤੰਬਾਕੂ ਮੁਕਤ ਦਿਵਸ ਮੌਕੇ ਵੱਖ-ਵੱਖ ਸਿਹਤ ਸੰਸਥਾਵਾਂ ਤੇ ਜਨਤਕ ਥਾਵਾਂ 'ਤੇ ਜਾਗਰੂਕਤਾ ਕੈਂਪ ਲਗਾਏ ਗਏ | ਸਿਹਤ ਕੇਂਦਰ ਖਿਆਲਾ ਕਲਾਂ ਵਿਖੇ ਬਲਾਕ ਐਜੂਕੇਟਰ ਕੇਵਲ ਸਿੰਘ ਨੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਦਿਆਂ ਕਿਹਾ ਕਿ ਇਸ ਦਾ ਸੇਵਨ ਕਰਨ ਵਾਲੇ ਵਿਅਕਤੀ ਲਈ ਤਾਂ ਨੁਕਸਾਨਦੇਹ ਹੁੰਦਾ ਹੀ ਹੈ ਸਗੋਂ ਇਸ ਦੇ ਧੰੂਏਾ ਦਾ ਅਸਰ ਨੇੜਲੇ ਵਿਅਕਤੀ ਨੂੰ ਵੱਧ ਪ੍ਰਭਾਵਿਤ ਕਰਦਾ ਹੈ | ਉਨ੍ਹਾਂ ਕਿਹਾ ਕਿ ਇਸ ਪ੍ਰਤੀ ਚੇਤਨਾ ਨਾ ਹੋਣ ਕਾਰਨ ਸਭ ਤੋਂ ਵੱਧ ਗਿਣਤੀ ਨੌਜਵਾਨ ਵਰਗ ਦੀ ਹੈ, ਜੋ ਕਿ 18 ਸਾਲ ਤੋਂ ਘੱਟ ਉਮਰ ਦੇ ਨਾਬਾਲਗ ਹੁੰਦੇ ਹਨ | ਇਸ ਲਈ ਸਿਹਤ ਵਿਭਾਗ ਵਲੋਂ ਕੋਟਪਾ ਕਾਨੂੰਨ ਲਾਗੂ ਕੀਤਾ ਗਿਆ ਹੈ, ਦੀ ਵਿਭਾਗ ਵਲੋਂ ਸਮੇਂ-ਸਮੇਂ 'ਤੇ ਛਾਪੇਮਾਰੀ ਕਰ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਂਦੇ ਹਨ | ਇਸ ਮੌਕੇ ਸਿਹਤ ਸੁਪਰਵਾਈਜ਼ਰ ਸਰਬਜੀਤ ਸਿੰਘ, ਚਾਨਣਦੀਪ ਸਿੰਘ, ਸੁਖਪਾਲ ਸਿੰਘ ਆਦਿ ਹਾਜ਼ਰ ਸਨ |
ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ
ਸਰਦੂਲਗੜ੍ਹ ਤੋਂ ਜੀ.ਐਮ.ਅਰੋੜਾ ਅਨੁਸਾਰ- ਸਥਾਨਕ ਐਸ.ਡੀ.ਐਚ. ਵਿਖੇ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ | ਡਾ. ਵੇਦ ਪ੍ਰਕਾਸ਼ ਸੰਧੂ ਈ.ਐਨ.ਟੀ. ਨੇ ਕਿਹਾ ਕਿ ਤੰਬਾਕੂ ਦਾ ਸੇਵਨ ਕਰਨ ਨਾਲ ਫੇਫੜਿਆਂ ਤੇ ਮੂੰਹ ਦਾ ਕੈਂਸਰ ਤੇ ਦਿਲ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ | ਬਲਾਕ ਐਜੂਕੇਟਰ ਤਿਰਲੋਕ ਸਿੰਘ ਤੇ ਸਿਹਤ ਇੰਸਪੈਕਟਰ ਨਿਰਮਲ ਸਿੰਘ ਕਣਕਵਾਲੀਆ ਨੇ ਕਿਹਾ ਕਿ ਕੋਟਪਾ ਐਕਟ ਤਹਿਤ ਵਿੱਦਿਅਕ ਸੰਸਥਾਵਾਂ ਦੇ 100 ਗਜ਼ ਦਾਇਰੇ ਦੇ ਅੰਦਰ ਕੋਈ ਵੀ ਤੰਬਾਕੂ ਸਬੰਧੀ ਉਤਪਾਦ ਵੇਚਣ 'ਤੇ ਮਨਾਹੀ ਹੈ ਅਤੇ ਕੋਈ ਵੀ 18 ਸਾਲ ਤੋਂ ਘੱਟ ਵਿਅਕਤੀ ਇਹ ਤੰਬਾਕੂ ਉਤਪਾਦ ਨਹੀਂ ਵੇਚ ਸਕਦਾ | ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਥਾਵਾਂ 'ਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੇ 6 ਚਲਾਨ ਵੀ ਕੱਟੇ ਗਏ | ਇਸ ਮੌਕੇ ਜੀਵਨ ਸਿੰਘ ਸਹੋਤਾ, ਰਵਿੰਦਰ ਸਿੰਘ ਰਵੀ, ਰਜਨੀ ਰਾਣੀ, ਆਸ਼ਾ ਮੀਨਾ ਰਾਣੀ, ਬਿਮਲਾ ਰਾਣੀ, ਆਸ਼ਾ ਰਾਣੀ ਆਦਿ ਹਾਜ਼ਰ ਸਨ |
ਮਾਨਸਾ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮਾਨਸਾ ਵਲੋਂ ਆਸਰਾ ਲੋਕ ਸੇਵਾ ਕਲੱਬ ਮਾਨਸਾ ਦੇ ਸਹਿਯੋਗ ਨਾਲ ਤੰਬਾਕੂ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸਕੱਤਰ ਰਾਜਵਿੰਦਰ ਕੌਰ ਨੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਲੋਕਾਈ ਨੂੰ ਅਪੀਲ ਕੀਤੀ ਕਿ ਅਜਿਹੀਆਂ ਅਲਾਮਤਾਂ ਤੋਂ ਦੂਰ ਰਿਹਾ ਜਾਵੇ ਤਾਂ ਹੀ ਨਰੋਏ ਸਮਾਜ ਦੀ ਸਥਾਪਨਾ ਸੰਭਵ ਹੋ ਸਕਦੀ ਹੈ | ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸਥਾਨਕ ਸ਼ਹਿਰ 'ਚ ਜਾਗਰੂਕਤਾ ਰੈਲੀ ਵੀ ਕੱਢੀ ਗਈ | ਇਸ ਮੌਕੇ ਕਲੱਬ ਦੇ ਪ੍ਰੋਜੈਕਟ ਚੇਅਰਮੈਨ ਤਰਸੇਮ ਚੰਦ ਸੇਮੀ ਤੇ ਹੋਰ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਜਾਰੀ ਕੀਤੇ ਪੋਸਟਰ 'ਚ ਪੰਜਾਬੀ ਭਾਸ਼ਾ 'ਚ ਗ਼ਲਤੀਆਂ ਅਗਲੀ ਖ਼ਬਰ ਡੀ.ਟੀ.ਐੱਫ. ਵਲੋਂ ਨਰਿੰਦਰਦੀਪ ਸਿੰਘ ਨੰਨੂ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।