16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸੰਤ ਰਾਮਾਨੰਦ ਦੀ ਬਰਸੀ ਮੌਕੇ ਠੰਢੇ ਮਿੱਠੇ ਪਾਣੀ ਦੀ ਛਬੀਲ ਲਗਾਈ

ਅਜੀਤ ਡੈਸਕ 01-06-2025
ਝੁਨੀਰ, 31 ਮਈ (ਸੰਜੀਵ ਸਿੰਗਲਾ)- ਰਵੀਦਾਸੀਆ ਕੌਮ ਦੇ ਅਮਰ ਸ਼ਹੀਦ ਸੰਤ ਰਾਮਾਨੰਦ ਦੀ ਬਰਸੀ ਮੌਕੇ ਪਿੰਡ ਮਾਖਾ ਵਿਖੇ ਸ੍ਰੀ ਗੁਰੂ ਰਵਿਦਾਸ ਭਵਨ ਦੇ ਸੇਵਾਦਾਰਾਂ ਵਲੋਂ ਠੰਢੇ ਮਿੱਠੇ ਪਾਣੀ ਦੀ ਛਬੀਲ ਲਗਾਈ | ਪ੍ਰਧਾਨ ਗੁਰਦੀਪ ਸਿੰਘ ਮਾਖਾ ਨੇ ਦੱਸਿਆ ਕਿ ਭਵਨ ਵਲੋਂ ਸਮੁੱਚੇ ਨਗਰ ਦੇ ਸਹਿਯੋਗ ਨਾਲ ਸੰਤ ਰਾਮਾਨੰਦ ਜੀ ਦੀ ਪਿੰਡ 'ਚ ਪਹਿਲੀ ਬਰਸੀ ਮਨਾਈ ਗਈ ਹੈ, ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਰਵਿਦਾਸ ਭਵਨ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗਰਮੀ ਦੇ ਮੌਸਮ ਨੂੰ ਧਿਆਨ 'ਚ ਰੱਖਦਿਆਂ ਰਾਹਗੀਰਾਂ ਲਈ ਇਹ ਛਬੀਲ ਲਗਾਈ ਗਈ ਹੈ | ਉਨ੍ਹਾਂ ਦੱਸਿਆ ਕਿ ਸੰਤ ਰਾਮਾਨੰਦ ਦੀ ਯਾਦ 'ਚ ਹਰ ਸਾਲ ਅਜਿਹੇ ਸਮਾਜ ਭਲਾਈ ਕਾਰਜ ਕੀਤੇ ਜਾਇਆ ਕਰਨਗੇ | ਇਸ ਮੌਕੇ ਚਰਨਜੀਤ ਸਿੰਘ, ਬਲਵੀਰ ਸਿੰਘ, ਸ਼ੇਰ ਸਿੰਘ, ਬੱਲਾ ਸਿੰਘ, ਗੁਰਦਿੱਤ ਸਿੰਘ, ਅਮਰਜੀਤ ਕੌਰ, ਛਿੰਦਰ ਕੌਰ, ਪਾਲੋ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰੋਇਲ ਕਾਲਜ ਬੋੜਾਵਾਲ ਦਾ ਬੀ.ਸੀ.ਏ. ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਦੀ ਮਹਿਲਾ ਇਕਾਈ ਨੇ ਸਮਰ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।