16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਰੋਇਲ ਕਾਲਜ ਬੋੜਾਵਾਲ ਦਾ ਬੀ.ਸੀ.ਏ. ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 01-06-2025
ਬੁਢਲਾਡਾ, 31 ਮਈ (ਰਾਹੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਸੀ.ਏ ਭਾਗ ਤੀਜਾ ਸਮੈਸਟਰ ਛੇਵਾਂ ਦੇ ਨਤੀਜੇ 'ਚੋਂ ਦਿ ਰੋਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਹਾਸਲ ਕੀਤੇ ਹਨ | ਕੰਪਿਊਟਰ ਵਿਭਾਗ ਮੁਖੀ ਅਸਿ. ਪ੍ਰੋ. ਗੁਰਦੀਪ ਸਿੰਘ ਨੇ ਦੱਸਿਆ ਕਿ ਮਨਜਿੰਦਰ ਕੌਰ ਨੇ 90 ਫ਼ੀਸਦੀ, ਪਰਵਿੰਦਰ ਕੌਰ ਨੇ 79 ਅਤੇ ਹੈਪੀ ਨੇ 76 ਫ਼ੀਸਦੀ ਅੰਕ ਲੈ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ | ਕਾਲਜ ਡਾਇਰੈਕਟਰ ਡਾ. ਕੁਲਦੀਪ ਸਿੰਘ ਬੱਲ ਤੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਵਿਦਿਆਰਥਣਾਂ, ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ | ਇਸ ਮੌਕੇ ਅਸਿ.ਪ੍ਰੋ. ਗਗਨਦੀਪ ਕੌਰ ਤੇ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਸੰਤ ਰਾਮਾਨੰਦ ਦੀ ਬਰਸੀ ਮੌਕੇ ਠੰਢੇ ਮਿੱਠੇ ਪਾਣੀ ਦੀ ਛਬੀਲ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।