23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਵਿਧਾਇਕ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਜ਼ਰੂਰੀ ਸਾਮਾਨ ਵੰਡਿਆ <br/>

ਅਜੀਤ ਡੈਸਕ 01-09-2025
ਬਰੇਟਾ, 31 ਅਗਸਤ (ਮੰਡੇਰ)- ਪੰਜਾਬ ਸਰਕਾਰ ਹੜ੍ਹ ਪੀੜਤਾਂ ਨਾਲ ਚਟਾਨ ਵਾਂਗ ਖੜ੍ਹੀ ਹੈ | ਇਹ ਪ੍ਰਗਟਾਵਾ ਬੁਢਲਾਡਾ ਹਲਕੇ ਦੇ ਵਿਧਾਇਕ ਬੁੱਧ ਰਾਮ ਨੇ ਪਿੰਡ ਖੱਤਰੀਵਾਲਾ ਦੇ ਹੜ੍ਹ ਪ੍ਰਭਾਵਿਤ 40 ਪਰਿਵਾਰਾਂ ਨੂੰ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਪ੍ਰਭਾਵਿਤ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ | ਇਸ ਦੌਰਾਨ ਉਨ੍ਹਾਂ ਸਰਕਾਰ ਵਲੋਂ ਆਈ 2 ਕੁਇੰਟਲ ਕਣਕ, 2 ਕੁਇੰਟਲ ਚਾਵਲ, 40 ਕਿੱਲੋ ਘਿਓ, 40 ਕਿੱਲੋ ਦਾਲਾਂ, ਚਾਹ ਪੱਤੀ, ਸੁੱਕਾ ਦੁੱਧ, ਪਾਣੀ ਦੀਆਂ ਬੋਤਲਾਂ, ਬਿਸਕੁਟਾਂ ਤੇ ਬਰੈੱਡਾਂ ਦੇ ਪੈਕਟ ਅਤੇ ਤਰਪਾਲਾਂ ਦੀ ਵੰਡੀ ਕੀਤੀ | ਵਿਧਾਇਕ ਤੇ ਇੰਸਪੈਕਟਰ ਵਿਨੇ ਕੁਮਾਰ ਨੇ ਸਰਪੰਚ ਰੇਸ਼ਮ ਸਿੰਘ ਤੇ ਪੀੜਤਾਂ ਨੂੰ ਮੰਗ ਕਰਨ 'ਤੇ ਹੋਰ ਸਮਾਨ ਵੀ ਮੁਹੱਈਆ ਕਰਵਾਉਣ ਦੀ ਗੱਲ ਆਖੀ |

ਪਿਛਲੀ ਖ਼ਬਰ ਸੀਵਰੇਜ ਦੇ ਗੰਦੇ ਪਾਣੀ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ <br/> ਅਗਲੀ ਖ਼ਬਰ ਸਾਬਕਾ ਵਿਧਾਇਕ ਤੁੰਗਵਾਲੀ ਨੇ ਬਰਸਾਤ ਦੇ ਮੱਦੇਨਜ਼ਰ ਚੰਦਭਾਨ ਨਾਲੇ ਦਾ ਕੀਤਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।