22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਜੇ.ਸੀ.ਬੀ. ਦੀ ਟੱਕਰ ਨਾਲ ਐਕਟਿਵਾ ਸਵਾਰ ਦੋ ਔਰਤਾਂ ਜ਼ਖ਼ਮੀ

ਅਜੀਤ ਡੈਸਕ 01-09-2025
ਡਰਾਈਵਰ ਖ਼ਿਲਾਫ਼ ਕੀਤਾ ਮਾਮਲਾ ਦਰਜ
ਬਠਿੰਡਾ, 31 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਸ਼ਹਿਰ ਦੇ ਕਿਸਾਨ ਚੌਕ ਨੇੜੇ ਇੱਕ ਜੇ.ਸੀ.ਬੀ. ਦੇ ਡਰਾਈਵਰ ਵਲੋਂ ਐਕਟਿਵਾ ਸਵਾਰ ਦੋ ਭੈਣਾਂ ਨੂੰ ਟੱਕਰ ਮਾਰ ਕੇ ਜ਼ਖ਼ਮੀ ਕੀਤਾ ਗਿਆ ਹੈ | ਜ਼ਖ਼ਮੀ ਔਰਤ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਕੈਨਾਲ ਪੁਲਿਸ ਵਲੋਂ ਜੇ.ਸੀ.ਬੀ. ਦੇ ਡਰਾਈਵਰ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਥਾਣਾ ਕੈਨਾਲ ਪੁਲਿਸ ਨੂੰ ਸ਼ਿਕਾਇਤ ਦਿੰਦੇ ਹੋਏ ਪਿੰਡ ਬਲਾਹੜ ਮਹਿਮਾ ਦੀ ਵਾਸੀ ਹਰਪ੍ਰੀਤ ਕੌਰ ਨੇ ਦੱਸਿਆ ਕਿ 30 ਅਗਸਤ ਨੂੰ ਉਹ ਆਪਣੀ ਭੈਣ ਨਾਲ ਐਕਟਿਵਾ ਨੰਬਰ ਪੀਬੀ-03ਬੀ.ਕੇ.-4647 'ਤੇ ਕਿਸਾਨ ਚੌਕ ਕੋਲ ਜਾ ਰਹੀ ਸੀ | ਇਸ ਦੌਰਾਨ ਮੁਲਜ਼ਮ ਸਤਨਾਮ ਸਿੰਘ ਨੇ ਲਾਪਰਵਾਹੀ ਨਾਲ ਬਿਨਾਂ ਨੰਬਰੀ ਜੇ.ਸੀ.ਬੀ. ਮਸ਼ੀਨ ਨੂੰ ਉਨ੍ਹਾਂ ਦੀ ਐਕਟਿਵਾ ਵਿਚ ਟੱਕਰ ਮਾਰ ਦਿੱਤੀ | ਇਸ ਹਾਦਸੇ ਵਿਚ ਉਹ ਦੋਵੇਂ ਭੈਣਾਂ ਜ਼ਖ਼ਮੀ ਹੋ ਗਈਆਂ | ਪੁਲਿਸ ਨੇ ਜ਼ਖ਼ਮੀ ਔਰਤ ਦੀ ਸ਼ਿਕਾਇਤ ਦੇ ਅਧਾਰ 'ਤੇ ਜੇ.ਸੀ.ਬੀ. ਦੇ ਡਰਾਈਵਰ ਸਤਨਾਮ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਦਿਲਜੀਤ ਸਿੰਘ ਬੇਦੀ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਮਾਨਸਾ 'ਚ ਰਾਮ ਲੀਲ੍ਹਾ ਦਾ ਮੰਚਨ 20 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।