ਤਲਵੰਡੀ ਸਾਬੋ, 31 ਅਗਸਤ (ਰਵਜੋਤ ਸਿੰਘ ਰਾਹੀ)- ਉੱਘੇ ਸਿੱਖ ਵਿਦਵਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮÏਜੂਦਾ ਸਕੱਤਰ ਦਿਲਜੀਤ ਸਿੰਘ ਬੇਦੀ ਦੇ ਅਚਾਨਕ ਅਕਾਲ ਚਲਾਣਾ 'ਤੇ ਵੱਖ-ਵੱਖ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ¢ ਉਨ੍ਹਾਂ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਤੋਂ ਇਲਾਵਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ ਧਨÏਲਾ, ਜਥੇਦਾਰ ਮੋਹਨ ਸਿੰਘ ਬੰਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਬਾ ਕਾਕਾ ਸਿੰਘ ਮਸਤੂਆਣਾ ਸਾਹਿਬ, ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ ਤਖਤ ਸ੍ਰੀ ਦਮਦਮਾ ਸਾਹਿਬ, ਬਾਬਾ ਜੱਸਾ ਸਿੰਘ, ਹਲਕਾ ਵਿਧਾਇਕ ਪ੍ਰੋ.ਬਲਜਿੰਦਰ ਕÏਰ, ਰਵੀਪ੍ਰੀਤ ਸਿੰਘ ਸਿੱਧੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਬ) ਤਲਵੰਡੀ ਸਾਬੋ, ਖੁਸ਼ਬਾਜ ਸਿੰਘ ਜਟਾਣਾ ਹਲਕਾ ਇੰਚਾਰਜ ਕਾਂਗਰਸ ਤਲਵੰਡੀ ਸਾਬੋ, ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ, ਗੁਰਬਾਜ ਸਿੰਘ, ਗੁਰਵਿੰਦਰ ਸਿੰਘ ਮੈਨੇਜਰ ਤਖਤ ਸ੍ਰੀ ਦਮਦਮਾ ਸਾਹਿਬ, ਗੁਰਦੇਵ ਸਿੰਘ ਵਧੀਕ ਮੈਨੇਜਰ ਤਖਤ ਸਾਹਿਬ, ਉਦੇਵੀਰ ਸਿੰਘ ਯੂਥ ਆਗੂ ਆਮ ਆਦਮੀ ਪਾਰਟੀ, ਭਾਈ ਰਣਜੋਧ ਸਿੰਘ, ਭਾਈ ਮੇਜਰ ਸਿੰਘ ਮੁਖਤਿਆਰ-ਏ-ਆਮ ਬੁੱਢਾ ਦਲ, ਭਾਈ ਦਲੇਰ ਸਿੰਘ, ਭਾਈ ਵਿਸ਼ਵਪ੍ਰਤਾਪ ਸਿੰਘ, ਸੁਖਮੰਦਰ ਸਿੰਘ ਭਾਗੀਵਾਂਦਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਜਸਵਿੰਦਰ ਸਿੰਘ ਜ਼ੈਲਦਾਰ ਸਰਕਲ ਪ੍ਰਧਾਨ, ਜਸਵਿੰਦਰ ਸਿੰਘ ਸਿੱਧੂ, ਰਣਜੀਤ ਸਿੰਘ ਮਲਕਾਣਾ ਸਾਬਕਾ ਕੌਂਸਲਰ, ਹਰਤਾਬਲ ਸਿੰਘ ਸੁੱਖੀ ਆਦਿ ਨੇ ਭਾਈ ਦਲਜੀਤ ਸਿੰਘ ਬੇਦੀ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ¢