11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸਿਹਤ ਵਿਭਾਗ ਵਲੋਂ 8 ਤੱਕ ਮਨਾਇਆ ਜਾ ਰਿਹੈ ਅੱਖਾਂ ਦਾਨ ਪੰਦ੍ਹਰਵਾੜਾ <br/>

ਅਜੀਤ ਡੈਸਕ 03-09-2025
ਮਾਨਸਾ, 2 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਸਿਹਤ ਵਿਭਾਗ ਵਲੋਂ 8 ਸਤੰਬਰ ਤੱਕ ਅੱਖਾਂ ਦਾਨ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ | ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਕੋਰਨੀਅਲ ਅੰਨ੍ਹਾਪਣ, ਕੋਰਨੀਅਲ ਟਰਾਂਸਪਲਾਂਟ ਬਾਰੇ ਲੋਕਾਂ ਨੂੰ ਜਾਗਰੂਕ ਕਰਕੇ ਅੱਖਾਂ ਦਾਨ ਕਰਨ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ | ਇਸ ਲੜੀ ਦੇ ਤਹਿਤ ਜ਼ਿਲ੍ਹਾ ਸਿਵਲ ਹਸਪਤਾਲ ਮਾਨਸਾ ਵਿਖੇ ਮਰੀਜ਼ਾਂ ਨੂੰ ਓ.ਪੀ.ਡੀ. ਅਤੇ ਅੱਖਾਂ ਦੀ ਓ.ਪੀ.ਡੀ. ਵਿਖੇ ਡਾ. ਪੱਲਵੀ ਮੈਨਣ ਅੱਖ ਰੋਗਾਂ ਦੇ ਮਾਹਿਰ ਵਲੋਂ ਜਾਗਰੂਕ ਕੀਤਾ ਗਿਆ | ਉਪ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਨੇ ਦੱਸਿਆ ਕਿ ਅੱਖਾਂ ਦਾਨ ਮੌਤ ਤੋਂ 4 ਤੋਂ 6 ਘੰਟੇ ਦੇ ਵਿਚ ਹੀ ਹੋਣੀਆਂ ਚਾਹੀਦੀਆਂ ਹਨ | ਉਨ੍ਹਾਂ ਕਿਹਾ ਕਿ ਅੱਖਾਂ ਦਾਨ ਕਰਨ ਲਈ ਨੇੜੇ ਦੇ ਸਰਕਾਰੀ ਹਸਪਤਾਲ ਤੋਂ ਜਾਂ ਅੱਖ ਬੈਂਕ ਤੋਂ ਅਤੇ ਸਮੂਹ ਸਰਕਾਰੀ ਹਸਪਤਾਲਾਂ, ਸਰਕਾਰੀ ਮੈਡੀਕਲ ਕਾਲਜਾਂ ਵਿਚ ਵੀ ਇਸ ਸਬੰਧੀ ਫਾਰਮ ਮੌਜੂਦ ਹਨ |

ਪਿਛਲੀ ਖ਼ਬਰ ਸ਼ੱਕੀ ਵਿਅਕਤੀ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਅਗਲੀ ਖ਼ਬਰ ਭਾਰੀ ਬਾਰਸ਼ ਕਾਰਨ ਗਰੀਬ ਪਰਿਵਾਰ ਦਾ ਮਕਾਨ ਡਿਗਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।