25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਆਇਸਾ ਵਲੋਂ ਨਹਿਰੂ ਕਾਲਜ ਦੇ ਗੇਟ ਅੱਗੇ ਰੋਸ ਰੈਲੀ <br/>

ਅਜੀਤ ਡੈਸਕ 25-09-2025
ਮਾਨਸਾ, 24 ਸਤੰਬਰ (ਸ. ਰਿ)- ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵਲੋਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਗੇਟ ਅੱਗੇ ਰੋਸ ਰੈਲੀ ਕੀਤੀ ਗਈ | ਵਿਦਿਆਰਥੀਆਂ ਨੇ ਮੰਗ ਕੀਤੀ ਕਿ ਕਾਲਜ ਕੰਪਲੈਕਸ ਦੇ ਸਾਹਮਣੇ ਪੱਕਾ ਬੱਸ ਸਟਾਪ ਬਣਾਉਣ ਦੇ ਨਾਲ ਹੀ ਬੱਸਾਂ ਰੁਕਣੀਆਂ ਯਕੀਨੀ ਬਣਾਉਣ, ਪੀਣ ਲਈ ਸ਼ੁੱਧ ਪਾਣੀ ਤੇ ਸਫ਼ਾਈ ਦਾ ਪ੍ਰਬੰਧ ਕਰਨ, 1158 ਸਹਾਇਕ ਪ੍ਰੋਫ਼ੈਸਰਾਂ, ਲਾਇਬ੍ਰੇਰੀਅਨਾਂ ਅਤੇ ਗੈਸਟ ਫੈਕਲਟੀ ਅਧਿਆਪਕਾਂ ਸਮੇਤ ਸਾਰੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ, ਨਵੀਂ ਸਿੱਖਿਆ ਨੀਤੀ ਤਹਿਤ ਲਿਆਂਦੇ ਗਏ ਵਾਧੂ ਵਿਸ਼ੇ ਵਾਪਸ ਲਏ ਜਾਣ | ਜਥੇਬੰਦੀ ਦੇ ਸੂਬਾ ਕਨਵੀਨਰ ਸੁਖਜੀਤ ਸਿੰਘ ਰਾਮਾਂਨੰਦੀ ਅਤੇ ਜ਼ਿਲ੍ਹਾ ਸੋਸ਼ਲ ਮੀਡੀਆ ਸਕੱਤਰ ਅਮਨਦੀਪ ਸਿੰਘ ਰਾਮਪੁਰ ਮੰਡੇਰ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਸਰਕਾਰੀ ਵਿੱਦਿਅਕ ਅਦਾਰਿਆਂ ਨੂੰ ਹਰ ਸਹੂਲਤਾਂ ਦੇਣ ਦੇ ਦਾਅਵੇ ਕਰਦੀਆਂ ਹਨ ਪਰ ਵਿਦਿਆਰਥੀ ਲੋੜੀਂਦੀਆਂ ਸਹੂਲਤਾਂ ਤੋਂ ਵੀ ਵਾਂਝੇ ਹਨ | ਇਸ ਮੌਕੇ ਹਨੀ ਸਿੰਘ, ਪਿ੍ੰਸ ਕੁਮਾਰ, ਜਸ਼ਨਪ੍ਰੀਤ ਸਿੰਘ, ਹੁਸਨਪ੍ਰੀਤ ਸਿੰਘ, ਕਮਲਜੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਫੁੱਟਬਾਲ ਮੁਕਾਬਲਿਆਂ 'ਚ ਖਿਡਾਰਨਾਂ ਨੇ ਤੀਜਾ ਸਥਾਨ ਹਾਸਿਲ ਕੀਤਾ <br/> ਅਗਲੀ ਖ਼ਬਰ ਰਾਮਲੀਲ੍ਹਾ ਮੰਚਨ ਮੌਕੇ ਸ੍ਰੀ ਰਾਮ ਚੰਦਰ ਨੇ ਸੀਤਾ ਸਵੰਬਰ ਦੌਰਾਨ ਤੋੜਿਆ ਸ਼ਿਵ ਧਨੁਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।