21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਤਨਖ਼ਾਹਾਂ ਨਾ ਮਿਲਣ ਦੇ ਰੋਸ 'ਚ ਐਨ.ਐਚ.ਐਮ ਕਾਮਿਆਂ ਦੀ ਹੜਤਾਲ ਜਾਰੀ <br/>

ਅਜੀਤ ਡੈਸਕ 04-12-2025

ਮਾਨਸਾ, 3 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਐਨ.ਐਚ.ਐਮ ਇੰਪਲਾਈਜ਼ ਯੂਨੀਅਨ ਵਲੋਂ ਸਮੇਂ ਸਿਰ ਤਨਖ਼ਾਹਾਂ ਨਾ ਮਿਲਣ ਨਾ ਮਿਲਣ ਦੇ ਰੋਸ 'ਚ ਤੀਜੇ ਦਿਨ ਵੀ ਕੰਮ ਛੱਡੋ ਹੜਤਾਲ ਰੱਖੀ ਗਈ | ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਰਮਚਾਰੀਆਂ ਨੇ ਦੋਸ਼ ਲਗਾਇਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ | ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਤੇ ਆਗੂ ਲਵਲੀ ਗੋਇਲ ਨੇ ਕਿਹਾ ਕਿ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਰੀ ਨਾਲ ਮਿਲਣ ਕਾਰਨ ਘਰ ਦਾ ਗੁਜ਼ਾਰਾ ਚਲਾਉਣ 'ਚ ਮੁਸ਼ਕਿਲ ਪੇਸ਼ ਆਉਂਦੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਰਮਚਾਰੀਆਂ ਨੂੰ ਪੱਕਾ ਕਰਨਾ ਤਾਂ ਦੂਰ ਦੀ ਗੱਲ ਹੈ ਸਗੋਂ ਤਨਖ਼ਾਹਾਂ ਵੀ ਸਮੇਂ ਸਿਰ ਨਹੀਂ ਦਿੱਤੀਆਂ ਜਾ ਰਹੀਆਂ | ਉਨ੍ਹਾਂ ਮੰਗ ਕੀਤੀ ਕਿ ਤਨਖ਼ਾਹਾਂ ਮਹੀਨੇ ਦੀ ਪਹਿਲੀ ਤਰੀਕ ਨੂੰ ਜਾਰੀ ਕੀਤੀਆਂ ਜਾਣ | ਯੂਨੀਅਨ ਵਲੋਂ ਸਿਵਲ ਸਰਜਨ ਰਾਹੀਂ ਮੰਗ ਪੱਤਰ ਉੱਚ ਅਧਿਕਾਰੀਆਂ ਨੂੰ ਭੇਜਿਆ ਗਿਆ | ਇਸ ਮੌਕੇ ਜਗਦੇਵ ਸਿੰਘ, ਕਰਮਵੀਰ ਕੌਰ, ਰਾਜਵੀਰ ਕੌਰ, ਲਲਿਤ ਕੁਮਾਰ, ਹੈਰੀ ਗੋਇਲ, ਵਰਿੰਦਰ ਮਹਿਤਾ, ਦੀਪ ਸ਼ਿਖਾ, ਮੀਨਾਕਸ਼ੀ, ਰੋਬਿਨ ਮਿੱਤਲ, ਸ਼ਰਨਜੀਤ ਕੌਰ, ਰੇਨੂੰ ਸਿੰਗਲਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਾਬਕਾ ਵਿਧਾਇਕ ਕਾ. ਧਰਮ ਸਿੰਘ ਫੱਕਰ ਦੀ 52ਵੀਂ ਬਰਸੀ ਮਨਾਈ <br/> ਅਗਲੀ ਖ਼ਬਰ ਅਮਨਦੀਪ ਕੌਰ ਨੇ ਹੈਮਰ ਸੁੱਟਣ 'ਚ ਤੀਜਾ ਸਥਾਨ ਕੀਤਾ ਹਾਸਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।