21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਐਸ. ਐਸ. ਡੀ. ਕਾਲਜ ਭੋਖੜਾ ਵਿਖੇ ਏਡਜ਼ ਦਿਵਸ ਮਨਾਇਆ

ਅਜੀਤ ਡੈਸਕ 04-12-2025
ਗੋਨਿਆਣਾ, 3 ਦਸੰਬਰ (ਲਛਮਣ ਦਾਸ ਗਰਗ)-ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ (ਬਠਿੰਡਾ) ਵਿਖੇ ਉਪ ਪਿ੍ੰਸੀਪਲ ਅੰਸ਼ਦੀਪ ਕੌਰ ਬਰਾੜ ਦੀ ਅਗਵਾਈ ਹੇਠ ਏਡਜ਼ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਵਿਚ ਉਪ ਪਿ੍ੰਸੀਪਲ ਅੰਸ਼ਦੀਪ ਕੌਰ ਬਰਾੜ ਨੇ ਏਡਜ਼ ਦਿਵਸ 'ਤੇ ਨਾਮੁਰਾਦ ਬਿਮਾਰੀ ਤੋਂ ਬਚਣ ਦੇ ਪਹਿਲੂਆਂ 'ਤੇ ਚਾਨਣਾ ਪਾਇਆ | ਉਨ੍ਹਾਂ ਆਪਣੇ ਸ਼ਬਦਾਂ ਵਿਚ ਦੱਸਿਆ ਕਿ ਕਿਵੇਂ ਏਡਜ਼ ਸਾਡੇ ਸਰੀਰ ਦੀਆਂ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਨੂੰ ਘੱਟ ਕਰਦੀ ਹੈ ਅਤੇ ਵਿਦਿਆਰਥੀਆਂ ਨੂੰ ਏਡਜ਼ ਮੁਕਤ ਸਮਾਜ ਬਣਾਉਣ ਲਈ ਪ੍ਰੇਰਿਤ ਕੀਤਾ | ਇਸ ਉਪਰੰਤ ਪ੍ਰੋ. ਸੰਦੀਪ ਸਿੰਘ ਨੇ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ | ਉਨ੍ਹਾਂ ਨੇ ਏਡਜ਼ 'ਤੇ ਭਾਸ਼ਣ ਦਿੰਦਿਆਂ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਅਤੇ ਇਸ ਜਾਣਕਾਰੀ ਨੂੰ ਅੱਗੇ ਲੋਕਾਂ ਤੱਕ ਪਹੁੰਚਾਉਣ ਲਈ ਕਿਹਾ | ਇਸ ਮੌਕੇ ਸਮੂਹ ਸਟਾਫ਼ ਵੀ ਹਾਜ਼ਰ ਰਿਹਾ | ਕਾਲਜ ਮੈਨੇਜਮੈਂਟ ਦੇ ਪ੍ਰਧਾਨ ਇੰਜ: ਭੂਸ਼ਣ ਕੁਮਾਰ ਜਿੰਦਲ ਅਤੇ ਸਕੱਤਰ ਪ੍ਰਦੀਪ ਮੰਗਲਾ ਨੇ ਵੀ ਕਿਹਾ ਕਿ ਅਜਿਹੇ ਆਯੋਜਨ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹਨ |

ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 3 ਕਾਬੂ ਅਗਲੀ ਖ਼ਬਰ ਮਮਤਾ ਦਿਵਸ ਮਨਾਉਣ ਮੌਕੇ ਗਰਭਵਤੀ ਅÏਰਤਾਂ ਤੇ ਬੱਚਿਆਂ ਦਾ ਟੀਕਾਕਰਨ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।