21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਨਸ਼ਿਆਂ ਖ਼ਿਲਾਫ਼ ਦਸਤਖ਼ਤੀ ਮੁਹਿੰਮ ਸ਼ੁਰੂ ਕਰੇਗੀ ਨਗਰ ਸੁਧਾਰ ਸਭਾ ਬੁਢਲਾਡਾ <br/>

ਅਜੀਤ ਡੈਸਕ 04-12-2025

ਬੁਢਲਾਡਾ, 3 ਦਸੰਬਰ (ਸਵਰਨ ਸਿੰਘ ਰਾਹੀ, ਸੁਨੀਲ ਮਨਚੰਦਾ) - ਨਗਰ ਸੁਧਾਰ ਸਭਾ ਬੁਢਲਾਡਾ ਦੀ ਮੀਟਿੰਗ ਸੀਨੀਅਰ ਆਗੂ ਅਵਤਾਰ ਸਿੰਘ ਅÏਲਖ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਫ਼ੈਸਲਾ ਕੀਤਾ ਗਿਆ ਕਿ ਸੰਸਥਾ ਵੱਲੋਂ ਸ਼ਹਿਰ 'ਚ ਵਿਸ਼ੇਸ਼ ਮੁਹਿੰਮ ਵਿੱਢ ਕੇ ਚਿੱਟੇ ਅਤੇ ਮੈਡੀਕਲ ਨਸ਼ਿਆਂ ਆਦਿ ਵਿਰੁੱਧ 10 ਹਜ਼ਾਰ ਤੋਂ ਵੱਧ ਸ਼ਹਿਰ ਵਾਸੀਆਂ ਦੇ ਦਸਤਖ਼ਤ ਕਰਵਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਕੋਆਰਡੀਨੇਟਰ ਐਡਵੋਕੇਟ ਸਵਰਨਜੀਤ ਸਿੰਘ ਦਲਿਓ ਨੇ ਦੱਸਿਆ ਕਿ ਸ਼ਹਿਰ 'ਚ ਚੋਰੀ, ਲੁੱਟ ਖੋਹ ਅਤੇ ਗੁੰਡਾਗਰਦੀ ਦੀਆਂ ਘਟਨਾਵਾਂ ਸ਼ਰੇਆਮ ਵਾਪਰ ਰਹੀਆਂ ਹਨ ਪਰ ਪੁਲਿਸ ਪ੍ਰਸ਼ਾਸਨ ਸਖ਼ਤ ਕਦਮ ਚੁੱਕਣ ਬਜਾਏ ਮੂਕ ਦਰਸ਼ਕ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਸ਼ਹਿਰ 'ਚ ਸੀਵਰੇਜ ਸਿਸਟਮ ਦਾ ਬੁਰਾ ਹਾਲ ਹੈ ਅਤੇ ਥਾਂ ਥਾਂ ਗੰਦੇ ਪਾਣੀ ਦੀ ਲੀਕਜ਼ ਹੋ ਰਹੀ ਹੈ | ਪੀਣ ਵਾਲੇ ਪਾਣੀ 'ਚ ਸੀਵਰੇਜ ਦਾ ਗੰਦਾ ਪਾਣੀ ਮਿਕਸ ਹੋ ਕੇ ਸਪਲਾਈ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਸ਼ਹਿਰ ਦੀਆਂ ਮੰਗਾਂ ਅਤੇ ਮਸਲਿਆਂ ਸਬੰਧੀ ਇੱਕ ਮੰਗ ਚਾਰਟਰ ਤਿਆਰ ਕੀਤਾ ਹੈ ਜਿਸ ਸਬੰਧੀ ਆਉਣ ਵਾਲੇ ਦਿਨਾਂ 'ਚ ਉੱਚ ਅਧਿਕਾਰੀਆਂ ਨੂੰ ਮਿਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਮੀਟਿੰਗ 'ਚ ਇਹ ਵੀ ਮੰਗ ਕੀਤੀ ਗਈ ਕਿ ਸ਼ਹਿਰ 'ਚ ਸੁਰੱਖਿਆ ਦੇ ਮੱਦੇਨਜ਼ਰ ਸੀ.ਸੀ.ਟੀ.ਵੀ. ਕੈਮਰੇ ਲਾਏ ਜਾਣ ਅਤੇ ਸ਼ਹਿਰ 'ਚ ਵਿਸ਼ੇਸ਼ ਥਾਵਾਂ 'ਤੇ ਰਾਤ ਸਮੇਂ ਪੁਲਿਸ ਪੋਸਟਾਂ ਸਥਾਪਤ ਕੀਤੀਆਂ ਜਾਣ | ਮੀਟਿੰਗ ਦੌਰਾਨ ਆਗੂਆਂ ਨੇ ਨਗਰ ਕੌਂਸਲ ਸਮੇਤ ਹੋਰਨਾਂ ਵਿਭਾਗਾਂ 'ਚ ਫੈਲੇ ਭਿ੍ਸ਼ਟਾਚਾਰ ਸਬੰਧੀ ਕਿਹਾ ਕਿ ਜੇਕਰ ਆਮ ਲੋਕਾਂ ਦੀ ਲੁੱਟ ਬੰਦ ਨਾ ਕੀਤੀ ਗਈ ਤਾਂ ਸੰਸਥਾ ਇਸ ਵਿਰੁੱਧ ਐਕਸ਼ਨ ਕਰਨ ਲਈ ਮਜਬੂਰ ਹੋਵੇਗੀ | ਮੀਟਿੰਗ ਦੌਰਾਨ ਇਹ ਮੰਗ ਵੀ ਕੀਤੀ ਗਈ ਕਿ ਨਵੀਂ ਅਨਾਜ ਮੰਡੀ ਦੇ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾਵੇ ਅਤੇ ਮੈਟੀਰੀਅਲ ਤੈਅ ਮਾਪਦੰਡਾਂ ਅਨੁਸਾਰ ਪਾਇਆ ਜਾਵੇ | ਉਨ੍ਹਾਂ ਦੱਸਿਆ ਕਿ ਸੰਸਥਾ ਦੀ ਅਗਲੀ ਜਨਤਕ ਮੀਟਿੰਗ 6 ਦਸੰਬਰ ਨੂੰ ਸ਼ਾਮ 5 ਵਜੇ ਰਾਮ-ਲੀਲ੍ਹਾ ਗਰਾੳਾੂਡ ਵਿਖੇ ਹੋਵੇਗੀ | ਇਸ ਮੌਕੇ ਪ੍ਰੇਮ ਸਿੰਘ ਦੋਦੜਾ, ਸੱਤਪਾਲ ਸਿੰਘ ਕਟੌਦੀਆ, ਮਾਸਟਰ ਰਘੁਨਾਥ ਸਿੰਗਲਾ, ਗਗਨ ਦਾਸ ਵੈਰਾਗੀ, ਰਾਜਿੰਦਰ ਸਿੰਘ ਸੋਨੂੰ ਕੋਹਲੀ, ਰਾਮ ਗੋਪਾਲ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਮਾਨਸਾ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ 49 ਨਾਮਜ਼ਦਗੀਆਂ ਹੋਈਆਂ <br/> ਅਗਲੀ ਖ਼ਬਰ ਮਾਨਸਾ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਦਲੇਲ ਸਿੰਘ ਵਾਲਾ 'ਚ ਹੋਵੇਗੀ ਬਹੁਕੋਨੀ ਟੱਕਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।