ਬਰੇਟਾ, 3 ਦਸੰਬਰ (ਪਾਲ ਸਿੰਘ ਮੰਡੇਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕੁੱਲਰੀਆਂ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲਈ ਜਸਵੀਰ ਸਿੰਘ ਜੱਸੂ ਕੁੱਲਰੀਆਂ ਨੂੰ ਉਮੀਦਵਾਰ ਬਣਾਇਆ ਗਿਆ ਹੈ | ਉਹ ਸ਼੍ਰੋਮਣੀ ਅਕਾਲੀ ਦਲ ਨਾਲ ਲੰਮੇ ਸਮੇਂ ਤੋਂ ਜੁੜੇ ਹੋਏ ਹਨ ਅਤੇ ਵੱਖ-ਵੱਖ ਅਹੁਦਿਆਂ 'ਤੇ ਉਨ੍ਹਾਂ ਪਾਰਟੀ ਲਈ ਸੇਵਾਵਾਂ ਦਿੱਤੀਆਂ ਹਨ | ਉਹ ਇਸ ਸਮੇਂ ਸਰਕਲ ਕੁੱਲਰੀਆਂ ਦੇ ਪ੍ਰਧਾਨ ਵੀ ਹਨ | ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਲੋਂ ਹਾਈਕਮਾਨ ਦਾ ਧੰਨਵਾਦ ਕੀਤਾ ਗਿਆ ਹੈ |
ਸ਼੍ਰੋਮਣੀ ਅਕਾਲੀ ਦਲ ਨੇ ਜੱਸੂ ਕੁੱਲਰੀਆਂ ਨੂੰ ਬਣਾਇਆ ਉਮੀਦਵਾਰ
ਅਜੀਤ ਡੈਸਕ
04-12-2025