21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸਿਵਲ ਸਰਜਨ ਨੇ ਕੀਤਾ ਆਮ ਆਦਮੀ ਕਲੀਨਿਕ ਦਾ ਦੌਰਾ

ਅਜੀਤ ਡੈਸਕ 04-12-2025
ਬਠਿੰਡਾ, 3 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿਵਲ ਸਰਜਨ ਡਾ: ਤਪਿੰਦਰਜੋਤ ਨੇ ਆਮ ਆਦਮੀ ਕਲੀਨਿਕ ਪਰਸਰਾਮ ਨਗਰ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਵਲੋਂ ਓ ਪੀ ਡੀ, ਦੰਦ ਵਿਭਾਗ ਦਾ ਨਿਰੀਖਣ ਕਰਕੇ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦੀ ਜਾਂਚ ਕੀਤੀ ਗਈ | ਇਸ ਮੌਕੇ ਮਰੀਜ਼ਾਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸੇਵਾਵਾਂ ਨੂੰ ਟੋਕਨ ਸਿਸਟਮ ਰਾਂਹੀ ਦੇਰੀ ਰਹਿਤ ਸਿਹਤ ਸੇਵਾਵਾਂ, ਡਿਊਟੀ ਰੋਸਟਰ, ਦਵਾਈ ਵੰਡ ਪ੍ਰਣਾਲੀ, ਟੈਸਟਾਂ ਦੀ ਉਪਲਬਤਾ ਅਤੇ ਸੰਸਥਾ ਵਿਖੇ ਸਾਫ-ਸਫ਼ਾਈ ਦੀ ਜਾਂਚ ਵੀ ਕੀਤੀ | ਇਸ ਦੌਰਾਨ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਸਾਰੇ ਡਾਕਟਰਾਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਗਈ ਅਤੇ ਆਏ ਮਰੀਜਾਂ ਤੋਂ ਟੈਲੀਫੋਨ ਰਾਹੀਂ ਸਿਹਤ ਸੇਵਾਵਾਂ ਸਬੰਧੀ ਜਾਣਕਾਰੀ ਲਈ ਗਈ | ਇਸ ਮੌਕੇ ਉਨ੍ਹਾਂ ਨੇ ਡਾਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਰੀਜਾਂ ਨੂੰ ਕੋਈ ਵੀ ਦਵਾਈ ਬਾਹਰ ਤੋਂ ਨਾ ਲਿਖੀ ਜਾਵੇ ਅਤੇ ਟੈਸਟ ਰਿਪਰੋਟਾਂ ਦੀ ਉਪਲੱਬਧਤਾ ਸਮੇਂ ਸਿਰ ਯਕੀਨੀ ਬਣਾਈ ਜਾਵੇ ਅਤੇ ਗਰਭਵਤੀ ਅÏਰਤਾਂ ਦੇ ਚਾਰ ਜ਼ਰੂਰੀ ਏ.ਐਨ.ਸੀ ਜਾਂਚ ਯਕੀਨੀ ਬਣਾਉਣ ਅਤੇ ਗੰਭੀਰ ਖਤਰੇ ਵਾਲੀਆਂ ਗਰਭਵਤੀ ਅÏਰਤਾਂ ਦੀ ਪਹਿਚਾਣ ਲਿਸਟ ਤਿਆਰ ਕਰਦੇ ਹੋਏ ਫੌਲੋਅਪ ਕੀਤਾ ਜਾਵੇ ਤਾਂ ਜੋ ਜੱਚਾ-ਬੱਚਾ ਮੌਤ ਦਰ ਘੱਟ ਕਰਨ ਵਿਚ ਮੱਦਦ ਮਿਲ ਸਕੇ |

ਪਿਛਲੀ ਖ਼ਬਰ ਫਾਰਮੇਸੀ ਅਫ਼ਸਰਾਂ ਨੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਭੇਜਿਆ <br/> ਅਗਲੀ ਖ਼ਬਰ ਡਾ.ਰਜਿੰਦਰ ਕੁਮਾਰ ਤਿ੍ਪਾਠੀ ਨੂੰ ਸਦਮਾ-ਪਿਤਾ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।