21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ <br/>

ਅਜੀਤ ਡੈਸਕ 04-12-2025
ਮਾਨਸਾ, 3 ਦਸੰਬਰ (ਰਵੀ)- ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਧਰਮੂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰ ਜਸ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਭਾਈ ਅਤੇ ਸੰਦੀਪ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਅਤੇ ਪ੍ਰਸਿੱਧ ਢਾਡੀ ਜਥੇ ਭਾਈ ਤਰਸੇਮ ਸਿੰਘ ਪ੍ਰੀਤ ਦੇ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ | ਸਕੂਲ ਵਿਦਿਆਰਥਣਾਂ ਨੇ ਸ਼ਬਦ ਕੀਰਤਨ, ਕਵੀਸ਼ਰੀ ਅਤੇ ਭਾਸ਼ਣ ਪੇਸ਼ ਕੀਤੇ | ਬੁਲਾਰਿਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਸੀ, ਜੋ ਮਨੁੱਖਤਾ ਲਈ ਦਿੱਤੀ ਗਈ ਸੀ | ਉਨ੍ਹਾਂ ਹੱਕ ਸੱਚ ਦੀ ਆਵਾਜ਼ ਨੂੰ ਬੁਲੰਦ ਕੀਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਬਲਵਿੰਦਰ ਸਿੰਘ ਭੂੰਦੜ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ, ਸਿੰਘ ਸਾਹਿਬ ਬਾਬਾ ਟੇਕ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਗੁਰਪ੍ਰੀਤ ਸਿੰਘ ਝੱਬਰ ਅੰਤਿ੍ੰਗ ਕਮੇਟੀ ਮੈਂਬਰ, ਜਥੇਦਾਰ ਬਾਬਾ ਬੂਟਾ ਸਿੰਘ ਗੁਰਥੜੀ, ਸੁਰਜੀਤ ਸਿੰਘ ਰਾਏਪੁਰ ਅਤੇ ਅਮਰੀਕ ਸਿੰਘ ਕੋਟ ਸ਼ਮੀਰ ਸ਼ੋ੍ਰਮਣੀ ਕਮੇਟੀ ਮੈਂਬਰ, ਇੰਚਾਰਜ ਭੋਲਾ ਸਿੰਘ ਹੀਰੇਵਾਲਾ, ਭਾਈ ਅਮਰਦੀਪ ਸਿੰਘ ਘਰਾਂਗਣਾ, ਭਾਈ ਅੰਮਿ੍ਤਪਾਲ ਸਿੰਘ ਚੈਨੇਵਾਲੀਆ, ਭਾਈ ਦਵਿੰਦਰ ਸਿੰਘ ਭੌਰਾ, ਭਾਈ ਨਰਿੰਦਰਜੀਤ ਸਿੰਘ, ਤੁਲਸੀ ਸਿੰਘ, ਮਹਾਂਪੁਰਸ਼ ਬਾਬਾ ਭਜਨ ਸਿੰਘ, ਪਿ੍ੰਸੀਪਲ ਨਰਿੰਦਰ ਸਿੰਘ, ਪਿ੍ੰਸੀਪਲ ਭਾਈ ਰਵਿੰਦਰ ਸਿੰਘ, ਪਿ੍ੰਸੀਪਲ ਸਤਵਿੰਦਰ ਕੌਰ ਆਦਿ ਸਨ |

ਪਿਛਲੀ ਖ਼ਬਰ ਭਾਈ ਬਹਿਲੋ ਸਕੂਲ ਫਫੜੇ ਭਾਈਕੇ ਦੇ ਵਿਦਿਆਰਥੀਆਂ ਨੇ ਵਿੱਦਿਅਕ ਫੇਰਾ ਲਗਾਇਆ <br/> ਅਗਲੀ ਖ਼ਬਰ ਬਾਬਾ ਸ੍ਰੀ ਖਾਟੂ ਸ਼ਿਆਮ ਮੰਦਰ ਨਿਰਮਾਣ ਦੇ ਮੱਦੇਨਜ਼ਰ ਕੱਢੀ ਪਾਲਕੀ ਯਾਤਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।