25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 05-12-2025
ਬਰੇਟਾ, 4 ਦਸੰਬਰ (ਪ.ਪ.)-ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਧਰਮਪੁਰਾ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ | ਜ਼ਿਲ੍ਹਾ ਬਾਲ ਸੁਰੱਖਿਆ ਕਰਮਚਾਰੀ ਭੂਸ਼ਨ ਨੇ ਵਿਦਿਆਰਥੀਆਂ ਨੂੰ ਬਾਲ ਮਜ਼ਦੂਰੀ, ਬਾਲ ਭਿੱਖਿਆ, ਸਪਾਂਸਰਸ਼ਿਪ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਅਧਿਕਾਰਾਂ ਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ | ਇਸ ਤੋਂ ਇਲਾਵਾ ਬੱਚਿਆਂ ਨੂੰ ਜਿਨਸੀ ਐਕਟ ਬਾਰੇ ਵੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਬੱਚਿਆਂ ਦੀ ਮਦਦ ਲਈ ਚਾਈਲਡ ਲਾਈਨ ਹੈਲਪ ਲਾਇਨ ਨੰਬਰ 1098 'ਤੇ ਆਪਣੀ ਜਾਣਕਾਰੀ ਦਿੱਤੀ ਜਾ ਸਕਦੀ ਹੈ | ਇਸ ਮੌਕੇ ਸਕੂਲ ਇੰਚਾਰਜ ਜਤਿੰਦਰ ਕੁਮਾਰ ਤੇ ਸਟਾਫ਼ ਮੈਂਬਰ ਹਾਜ਼ਰ ਸਨ |
ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ
ਮਾਨਸਾ, 4 ਦਸੰਬਰ (ਵਿ.ਪ੍ਰਤੀ.)-ਥਾਣਾ ਬਰੇਟਾ ਪੁਲਿਸ ਨੇ ਬੱਬੂ ਸਿੰਘ ਵਾਸੀ ਸੰਘਰੇੜੀ ਕੋਲੋਂ 105 ਪਾਬੰਦੀਸ਼ੁਦਾ ਸਿਗਨੇਚਰ ਕੈਪਸੂਲ ਅਤੇ ਥਾਣਾ ਸਦਰ ਮਾਨਸਾ ਪੁਲਿਸ ਨੇ ਜਸਵੀਰ ਸਿੰਘ ਤੇ ਗੁਰਪ੍ਰੀਤ ਸਿੰਘ ਵਾਸੀ ਭੈਣੀਬਾਘਾ ਤੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਉਕਤ ਖ਼ਿਲਾਫ਼ ਮੁਕੱਦਮੇ ਦਰਜ ਕੀਤੇ ਗਏ ਹਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ 698 ਨਾਮਜ਼ਦਗੀ ਪੱਤਰ ਹੋਏ ਦਾਖਲ <br/> ਅਗਲੀ ਖ਼ਬਰ ਪੰਚਾਇਤ ਸੰਮਤੀ ਚੋਣਾਂ ਲਈ ਮੈਡਮ ਸ਼ਹਿਨਾਜ਼ ਪਤਨੀ ਡਾ. ਸਿਰਾਜ ਮੁਹੰਮਦ ਨੇ ਇਲਤਫਾਤਪੁਰਾ (ਢੱਡੇਵਾੜਾ) ਜ਼ੋਨ ਤੋਂ ਦਾਖ਼ਲ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।