ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ 698 ਨਾਮਜ਼ਦਗੀ ਪੱਤਰ ਹੋਏ ਦਾਖਲ <br/>
ਅਜੀਤ ਡੈਸਕ
05-12-2025
ਬਠਿੰਡਾ, 4 ਦਸੰਬਰ (ਅੰਮਿ੍ਤਪਾਲ ਸਿੰਘ ਵਲਾਣ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕੁਲ 698 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ¢ ਜਿਨਾਂ ਵਿਚ ਜ਼ਿਲ੍ਹਾ ਪ੍ਰੀਸ਼ਦ ਲਈ 87 ਅਤੇ ਪੰਚਾਇਤ ਸੰਮਤੀ ਲਈ 611 ਨਾਮਜ਼ਦਗੀ ਪੱਤਰ ਸ਼ਾਮਿਲ ਹਨ¢ ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ¢ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਬਲਾਕ ਬਠਿੰਡਾ ਤੋਂ 61, ਗੋਨਿਆਣਾ 77, ਸੰਗਤ 65, ਨਥਾਣਾ 79, ਫੂਲ 96, ਰਾਮਪੁਰਾ 78, ਮੌੜ 56 ਅਤੇ ਬਲਾਕ ਤਲਵੰਡੀ ਸਾਬੋ ਤੋਂ 99 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ¢ ਇਸੇ ਤਰਾਂ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਫੂਸ ਮੰਡੀ 3, ਬਲਾਹੜ ਵਿੰਝੂ, ਭੁੱਚੋ ਕਲਾਂ, ਬਾਂਡੀ, ਬਹਿਮਣ ਦੀਵਾਨਾ ਤੋਂ 4-4, ਸਿਰੀਏਵਾਲਾ, ਮਾਈਸਰਖਾਨਾ, ਬੁਰਜ ਗਿੱਲ, ਪੂਹਲਾ, ਮੰਡੀ ਕਲਾਂ ਅਤੇ ਕਰਾੜਵਾਲਾ ਤੋਂ 5-5, ਕਿੱਲੀ ਨਿਹਾਲ ਸਿੰਘ, ਜੈ ਸਿੰਘ ਵਾਲਾ, ਜੋਧਪੁਰ ਪਾਖਰ ਅਤੇ ਬੰਗੀ ਰੁਲਦੂ ਤੋਂ 6-6, ਪੱਕਾ ਕਲਾਂ ਤੇ ਸੀਂਗੋ ਤੋਂ 7-7 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ¢ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 5 ਦਸੰਬਰ 2025 ਨੂੰ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 6 ਦਸੰਬਰ 2025 ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ¢ ਉਨੱਾਂ ਦੱਸਿਆ ਕਿ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਕਰਕੇ ਉਸੇ ਹੀ ਦਿਨ ਨਤੀਜੇ ਘੋਸ਼ਿਤ ਕੀਤੇ ਜਾਣਗੇ¢ ਉਨ੍ਹਾਂ ਇਹ ਵੀ ਕਿਹਾ ਕਿ ਚੋਣ ਪ੍ਰਕਿਰਿਆ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ¢