15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਕਿਸਾਨਾਂ ਤੇ ਮਜ਼ਦੂਰਾਂ ਵਲੋਂ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 09-12-2025

ਮਾਨਸਾ, 8 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸੰਯੁਕਤ ਕਿਸਾਨ ਮੋਰਚੇ ਅਤੇ ਪੇਂਡੂ ਖੇਤ ਮਜ਼ਦੂਰ ਮੋਰਚੇ ਦੇ ਸੱਦੇ 'ਤੇ ਸੰਘਰਸ਼ਸ਼ੀਲ ਜਥੇਬੰਦੀ ਵਲੋਂ ਇੱਥੇ ਪਾਵਰਕਾਮ ਦੀ ਸਬ-ਡਵੀਜ਼ਨ ਦੇ ਗੇਟ ਅੱਗੇ ਬਿਜਲੀ ਸੋਧ ਬਿਲ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਬਿਜਲੀ ਸੋਧ ਬਿਲ 2025 ਲੋਕਾਂ 'ਤੇ ਬਹੁਤ ਵੱਡਾ ਹਮਲਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰਾਂ ਦੀ ਨੀਤੀ ਹੈ ਕਿ ਪਬਲਿਕ ਅਦਾਰੇ ਨੂੰ ਪੂਰੀ ਤਰ੍ਹਾਂ ਕਾਰਪੋਰੇਟ ਘਰਾਣਿਆਂ ਦੇ ਸਪੁਰਦ ਕਰ ਦਿੱਤਾ ਜਾਵੇ | ਉਨ੍ਹਾਂ ਦੱਸਿਆ ਕਿ ਚਿੱਪ ਵਾਲੇ ਮੀਟਰ, ਖੇਤੀ ਅਤੇ ਘਰੇਲੂ ਰਿਆਇਤਾਂ 'ਚ ਕਟੌਤੀ ਤੋਂ ਬਾਅਦ ਆਮ ਲੋਕਾਂ ਨੂੰ ਵੀ ਬਿਜਲੀ ਵਰਤੋਂ ਨਾਲ ਮੁਨਾਫ਼ਾ ਕਾਰੋਬਾਰ ਲਈ ਵਰਤਣ ਵਾਲਿਆਂ ਦੇ ਬਰਾਬਰ ਬਿਲ ਆਵੇਗਾ | ਮੌਸਮ ਦੀ ਖ਼ਰਾਬੀ ਕਾਰਨ ਬਿਜਲੀ ਸਪਲਾਈ 'ਚ ਵਿਘਨ ਹੋਏ ਨੁਕਸਾਨ ਦੀ ਭਰਪਾਈ ਦਾ ਬੋਝ ਵੀ ਆਮ ਖਪਤਕਾਰਾਂ 'ਤੇ ਪਵੇਗਾ ਅਤੇ 300 ਯੂਨਿਟ ਪ੍ਰਤੀ ਮਹੀਨਾ ਘਰੇਲੂ ਸਹੂਲਤ ਵਾਲੀ ਖਪਤ ਵੀ ਬੰਦ ਹੋਵੇਗੀ ਜਦਕਿ ਬਿਜਲੀ ਦੇ ਰੇਟ 10 ਤੋਂ 20 ਪ੍ਰਤੀਸ਼ਤ ਰੇਟ ਵਧਾਏ ਜਾਣਗੇ | ਉਨ੍ਹਾਂ ਕਿਹਾ ਕਿ ਬਿਲ ਪਾਸ ਹੋਣ ਨਾਲ ਰਾਜਾਂ ਦੇ ਅਧਿਕਾਰ ਖੋਹ ਕੇ ਕੇਂਦਰ ਬਿਜਲੀ ਕੌਂਸਲ ਬਣਾ ਕੇ ਮੁਕੰਮਲ ਤੌਰ 'ਤੇ ਕੰਟਰੋਲ ਕੇਂਦਰ ਦੇ ਹੱਥ 'ਚ ਹੋਵੇਗਾ ਜਦਕਿ ਇਨ੍ਹਾਂ ਅਦਾਰਿਆਂ ਤੇ ਕਾਰਪੋਰੇਟ ਘਰਾਣਿਆਂ ਦਾ ਪੂਰੀ ਤਰ੍ਹਾਂ ਕਬਜ਼ਾ ਹੋ ਜਾਵੇਗਾ | ਇਸੇ ਤਰ੍ਹਾਂ ਜੋ ਕੇਂਦਰ ਸਰਕਾਰ ਵਲੋਂ ਜਿਹੜਾ ਬੀਜ ਬਿਲ ਪੇਸ਼ ਕੀਤਾ ਜਾ ਰਿਹਾ ਹੈ, ਉਹ ਮਜ਼ਦੂਰ, ਕਿਸਾਨ ਅਤੇ ਛੋਟੇ ਕਾਰੋਬਾਰੀਆਂ ਦੇ ਵਿਰੋਧੀ ਹੈ | ਬੁਲਾਰਿਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ | ਮਹਿੰਦਰ ਸਿੰਘ ਭੈਣੀ ਬਾਘਾ, ਨਿਰਮਲ ਸਿੰਘ ਝੰਡੂਕੇ, ਲਖਬੀਰ ਸਿੰਘ ਅਕਲੀਆ, ਮੇਜਰ ਸਿੰਘ ਦੁੱਲੋਵਾਲ, ਧੰਨਾ ਮੱਲ ਗੋਇਲ, ਭਜਨ ਸਿੰਘ ਘੁੰਮਣ, ਰਤਨ ਭੋਲਾ ਰੂਪ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ | ਧਰਨੇ 'ਚ ਸੰਘਰਸ਼ ਬਿਜਲੀ ਬੋਰਡ ਦੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਸ਼ਿਰਕਤ ਕੀਤੀ |

ਪਿਛਲੀ ਖ਼ਬਰ -ਸੁੱਖਣਵਾਲਾ ਕਤਲ ਕਾਂਡ ਮਾਮਲਾ- ਅਦਾਲਤ ਨੇ ਤਿੰਨਾਂ ਦੋਸ਼ੀਆਂ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ ਅਗਲੀ ਖ਼ਬਰ ਸਪੀਕਰ ਸੰਧਵਾਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।