23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਬੱਚਿਆਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖਣ ਲਈ ਸਿੱਖ ਮਰਿਆਦਾ ਅਤੇ ਗੁਰਬਾਣੀ ਨਾਲ ਜੋੜਨਾ ਸਮੇਂ ਦੀ ਲੋੜ-ਜਥੇਦਾਰ ਝੀਂਡਾ <br/>

ਅਜੀਤ ਡੈਸਕ 10-12-2025
ਜੌੜਕੀਆਂ, 9 ਦਸੰਬਰ (ਲੱਕਵਿੰਦਰ ਸ਼ਰਮਾ)-ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਵਿਸ਼ੇਸ਼ ਤੌਰ 'ਤੇ ਐੱਫ.ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਜੌੜਕੀਆਂ ਵਿਖੇ ਪਹੁੰਚੇ | ਬੱਚਿਆਂ ਦੇ ਰੂਬਰੂ ਹੰੁਦਿਆਂ ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖਣ ਲਈ ਸਿੱਖ ਮਰਿਆਦਾ ਅਤੇ ਗੁਰਬਾਣੀ ਨਾਲ ਜੋੜਨਾ ਸਮੇਂ ਦੀ ਲੋੜ ਹੈ | ਨੌਜਵਾਨਾਂ ਨੂੰ ਉਚੇਰੀ ਸਿੱਖਿਆ ਪ੍ਰਾਪਤ ਕਰ ਕੇ ਕੌਮ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਨਾ ਚਾਹੀਦਾ ਹੈ | ਉਨ੍ਹਾਂ ਨੇ ਸੰਸਥਾ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਪਛੜੇ ਹੋਏ ਇਲਾਕਿਆਂ 'ਚ ਅਜਿਹੀਆਂ ਸੰਸਥਾਵਾਂ ਸਥਾਪਿਤ ਕੀਤੀਆਂ ਜਾਣ | ਇਸ ਮੌਕੇ ਸੰਸਥਾ ਦੇ ਐੱਮ.ਡੀ ਫੌਜਾ ਸਿੰਘ ਧਾਲੀਵਾਲ ਨੇ ਜਥੇਦਾਰ ਝੀਂਡਾ ਨੂੰ ਜੀ ਆਇਆਂ ਆਖਦਿਆਂ ਸਨਮਾਨ ਚਿੰਨ੍ਹ ਭੇਟ ਕੀਤਾ | ਇਸ ਮੌਕੇ ਸੰਸਥਾ ਦੇ ਪ੍ਰਧਾਨ ਜਥੇਦਾਰ ਗੁਰਜੰਟ ਸਿੰਘ ਮੀਆਂ, ਗੁਰਬੇਅੰਤ ਸਿੰਘ ਸੂਰਤੀਆ, ਦੀਦਾਰ ਸਿੰਘ ਸੂਰਤੀਆ, ਰਾਜਵਿੰਦਰ ਸਿੰਘ, ਗੁਰਅੰਮਿ੍ਤ ਸਿੰਘ, ਪ੍ਰਭਜੋਤ ਕੌਰ, ਰਮਨਦੀਪ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰੀ ਸਕੂਲਾਂ ਦੀਆਂ ਲੜਕੀਆਂ ਦੀ 2 ਰੋਜ਼ਾ ਬਲਾਕ ਪੱਧਰੀ ਕਰਾਟੇ ਪ੍ਰਤੀਯੋਗਤਾ ਸ਼ੁਰੂ <br/> ਅਗਲੀ ਖ਼ਬਰ ਦਸਮੇਸ਼ ਸਕੂਲ ਦੀ ਸਕਾਊਟ ਟੀਮ ਨੇ ਰਾਸ਼ਟਰੀ ਜੰਬੂਰੀ ਲਖਨਊ 'ਚ ਕੀਤਾ ਵਧੀਆ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।