ਬੁਢਲਾਡਾ, 9 ਦਸੰਬਰ (ਸਵਰਨ ਸਿੰਘ ਰਾਹੀ)-ਬਲਾਕ ਬੁਢਲਾਡਾ ਨਾਲ ਸੰਬੰਧਿਤ ਸਰਕਾਰੀ ਸਕੂਲਾਂ ਦੀਆਂ ਲੜਕੀਆਂ ਦੀ 2 ਰੋਜ਼ਾ ਬਲਾਕ ਪੱਧਰੀ ਕਰਾਟੇ ਪ੍ਰਤੀਯੋਗਤਾ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਈ | ਪਿ੍ੰਸੀਪਲ ਗੁਰਮੀਤ ਸਿੰਘ ਸਿੱਧੂ ਦੀ ਅਗਵਾਈ ਹੇਠਲੀ ਇਸ ਰਾਣੀ ਲਕਸ਼ਮੀ ਬਾਈ ਆਤਮ ਸੁਰੱਖਿਆ ਪ੍ਰਤੀਯੋਗਤਾ ਸਬੰਧੀ ਜਾਣਕਾਰੀ ਦਿੰਦਿਆਂ ਜੋਨ ਸਕੱਤਰ ਗੁਰਦੀਪ ਸਿੰਘ ਸਮਰਾ ਨੇ ਦੱਸਿਆ ਕਿ ਇਸ ਪ੍ਰਤੀਯੋਗਤਾ ਵਿਚ ਬਲਾਕ ਬੁਢਲਾਡਾ ਨਾਲ ਸਬੰਧਿਤ 39 ਸਕੂਲਾਂ ਦੇ 140 ਦੇ ਕਰੀਬ ਵਿਦਿਆਰਥਣਾਂ ਭਾਗ ਲੈ ਰਹੀਆਂ ਹਨ | ਨਤੀਜਿਆਂ ਬਾਰੇ ਉਨ੍ਹਾਂ ਦੱਸਿਆ ਕਿ ਅੱਜ ਪਹਿਲੇ ਦਿਨ ਛੇਵੀਂ ਤੋਂ ਅੱਠਵੀਂ ਕਲਾਸ ਤੱਕ ਦੀਆਂ ਲੜਕੀਆਂ ਦੇ ਹੋਏ ਮੁਕਾਬਲਿਆਂ 'ਚ 45 ਕਿੱਲੋ ਗ੍ਰਾਮ ਤੋਂ ਵੱਧ ਭਾਰ ਵਰਗ 'ਚ ਨਰਿੰਦਰ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ ਪਹਿਲੇ, ਬੇਅੰਤ ਕੌਰ ਸਰਕਾਰੀ ਸੈਕੰਡਰੀ ਸਕੂਲ ਬੱਛੋਆਣਾ ਦੂਜੇ ਸਥਾਨ 'ਤੇ ਰਹੀ, 45 ਕਿੱਲੋ ਭਾਰ ਵਰਗ 'ਚ ਰਮਨਦੀਪ ਕੌਰ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਪਹਿਲੇ, ਖੁਸ਼ੀ ਕੌਰ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਬੁਢਲਾਡਾ ਦੂਜੇ ਸਥਾਨ 'ਤੇ ਰਹੀ | ਇਸੇ ਤਰ੍ਹਾਂ 40 ਕਿੱਲੋਗ੍ਰਾਮ ਭਾਰ ਵਰਗ 'ਚ ਮਨਪ੍ਰੀਤ ਕੌਰ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਫਫੜੇ ਭਾਈ ਕੇ ਫਸਟ, ਰਹਿਮਤ ਕੌਰ ਸਰਕਾਰੀ ਮਿਡਲ ਸਕੂਲ ਹੀਰੇਵਾਲਾ ਸੈਕੰਡ ਰਹੀ, 35 ਕਿੱਲੋ ਭਾਰ ਵਰਗ 'ਚ ਸੁਖਬੀਰ ਕੌਰ ਸਰਕਾਰੀ ਹਾਈ ਸਕੂਲ ਮੱਲ ਸਿੰਘ ਵਾਲਾ ਪਹਿਲੇ, ਨਵਜੋਤ ਕੌਰ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਸੈਕਿੰਡ ਰਹੀ | ਇਸ ਮੌਕੇ ਬਲਾਕ ਕਨਵੀਨਰ, ਮੇਜ਼ਬਾਨ ਸਕੂਲ ਦੇ ਲੈਕਚਰਾਰ ਹਰਪ੍ਰੀਤ ਸਿੰਘ ਤੇ ਵੱਖ-ਵੱਖ ਸਕੂਲਾਂ ਦੇ ਕਰਾਟੇ ਕੋਚ ਤੇ ਡੀ.ਪੀ.ਈ. ਮੌਜੂਦ ਸਨ |