23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਜ਼ਿਲ੍ਹਾ ਚੋਣ ਅਫ਼ਸਰ ਦੀ ਮੌਜੂਦਗੀ 'ਚ ਚੋਣ ਅਮਲੇ ਦੀ ਹੋਈ ਦੂਜੀ ਰੈਂਡੇਮਾਈਜ਼ੇਸ਼ਨ

ਅਜੀਤ ਡੈਸਕ 10-12-2025
ਮਾਨਸਾ, 9 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਚੋਣ ਅਮਲੇ ਦੀ ਦੂਜੀ ਰੈਂਡੇਮਾਈਜ਼ੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਟੀ. ਬੈਨਿਥ ਦੀ ਨਿਗਰਾਨੀ ਹੇਠ ਹੋਈ | ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਕਾਸ਼ ਬਾਂਸਲ ਵੀ ਮੌਜੂਦ ਸਨ | ਸ੍ਰੀ ਬੈਨਿਥ ਨੇ ਦੱਸਿਆ ਕਿ ਜ਼ਿਲ੍ਹੇ 'ਚ 547 ਪੋਲਿੰਗ ਬੂਥ ਹਨ | ਉਨ੍ਹਾਂ ਦੱਸਿਆ ਕਿ ਚੋਣਾਂ ਸੁਚੱਜੇ ਢੰਗ ਨਾਲ ਕਰਵਾਉਣ ਲਈ 3756 ਪੋਲਿੰਗ ਸਟਾਫ਼ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ | ਇਸ ਤੋਂ ਇਲਾਵਾ ਕਰੀਬ 37 ਫ਼ੀਸਦੀ ਵਾਧੂ ਪੋਲਿੰਗ ਸਟਾਫ਼ ਰੱਖਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ 11 ਜ਼ੋਨਾਂ ਲਈ ਚੋਣਾਂ ਹੋ ਰਹੀਆਂ ਹਨ, ਜਿਸ ਲਈ ਰਿਟਰਨਿੰਗ ਅਫ਼ਸਰ ਐੱਸ.ਡੀ.ਐਮ. ਮਾਨਸਾ ਹਨ | ਪੰਚਾਇਤ ਸੰਮਤੀ ਮਾਨਸਾ ਦੇ 25 ਜ਼ੋਨਾਂ ਲਈ ਚੋਣਾਂ ਹੋਣੀਆਂ ਹਨ ਜਿਸ ਦੇ ਰਿਟਰਨਿੰਗ ਅਫ਼ਸਰ ਐਕਸੀਅਨ ਮਾਈਨਜ਼ ਹਨ | ਪੰਚਾਇਤ ਸੰਮਤੀ ਸਰਦੂਲਗੜ੍ਹ ਦੇ 15 ਜ਼ੋਨਾਂ ਲਈ ਐੱਸ.ਡੀ.ਐੱਮ. ਸਰਦੂਲਗੜ੍ਹ ਰਿਟਰਨਿੰਗ ਅਫ਼ਸਰ ਹਨ | ਪੰਚਾਇਤ ਸੰਮਤੀ ਬੁਢਲਾਡਾ ਦੇ 25 ਜ਼ੋਨਾਂ ਲਈ ਰਿਟਰਨਿੰਗ ਅਫ਼ਸਰ ਐੱਸ.ਡੀ.ਐਮ. ਬੁਢਲਾਡਾ ਹਨ | ਪੰਚਾਇਤ ਸੰਮਤੀ ਝੁਨੀਰ ਦੇ 21 ਜ਼ੋਨਾਂ ਲਈ ਚੋਣਾਂ ਹੋਣੀਆਂ ਹਨ | ਜਿਸ ਲਈ ਮੰਡਲ ਇੰਜੀਨੀਅਰ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਨੂੰ ਰਿਟਰਨਿੰਗ ਅਫ਼ਸਰ ਝੁਨੀਰ ਲਗਾਇਆ ਗਿਆ ਹੈ |

ਪਿਛਲੀ ਖ਼ਬਰ 11 ਬੋਤਲਾਂ ਸ਼ਰਾਬ ਬਰਾਮਦ ਅਗਲੀ ਖ਼ਬਰ ਸਰਕਾਰੀ ਸਕੂਲਾਂ ਦੀਆਂ ਲੜਕੀਆਂ ਦੀ 2 ਰੋਜ਼ਾ ਬਲਾਕ ਪੱਧਰੀ ਕਰਾਟੇ ਪ੍ਰਤੀਯੋਗਤਾ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।