23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਪਿ੍ੰਸੀਪਲ ਦੀ ਬਦਲੀ ਕਰਵਾਉਣ ਲਈ ਭੈਣੀਬਾਘਾ ਦੇ ਲੋਕਾਂ ਨੇ ਸਕੂਲ ਨੂੰ ਲਗਾਇਆ ਜਿੰਦਰਾ <br/>

ਅਜੀਤ ਡੈਸਕ 10-12-2025
ਮਾਨਸਾ, 9 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਨੇੜਲੇ ਪਿੰਡ ਭੈਣੀਬਾਘਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਨਵੇਂ ਆਏ ਪਿ੍ੰਸੀਪਲ ਦੀ ਬਦਲੀ ਕਰਵਾਉਣ ਲਈ ਪਿੰਡ ਵਾਸੀਆਂ ਵਲੋਂ ਸਕੂਲ ਦੇ ਗੇਟ ਨੂੰ ਜਿੰਦਰਾ ਲਗਾ ਕੇ ਧਰਨਾ ਲਗਾਇਆ ਗਿਆ | ਧਰਨੇ 'ਚ ਵਿਦਿਆਰਥੀ ਵੀ ਸ਼ਾਮਿਲ ਹੋਏ | ਭਾਕਿਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਤੇ ਭਾਕਿਯੂ ਡਕੌਂਦਾ ਦੇ ਸਤਨਾਮ ਸਿੰਘ ਅਤੇ ਸਰਪੰਚ ਸੁਖਜਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਪਿ੍ੰਸੀਪਲ ਦਾ ਪਿਛੋਕੜ ਠੀਕ ਨਹੀਂ | ਉਨ੍ਹਾਂ ਦੱਸਿਆ ਕਿ ਉਹ ਜਿਹੜੇ ਵੀ ਸਕੂਲਾਂ 'ਚ ਰਹੇ ਹਨ ਉੱਥੇ ਵਧੀਆ ਕਾਰਗੁਜ਼ਾਰੀ ਨਹੀਂ ਰਹੀ, ਜਿਸ ਕਰ ਕੇ ਸਕੂਲ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਪਿ੍ੰਸੀਪਲ 'ਤੇ ਮਾਮਲਾ ਵੀ ਦਰਜ ਹੈ | ਬੁਲਾਰਿਆਂ ਅਨੁਸਾਰ ਬਦਲੀ ਕਰਵਾਉਣ ਲਈ ਪੰਚਾਇਤ, ਕਿਸਾਨ ਜਥੇਬੰਦੀਆਂ, ਕਲੱਬਾਂ ਤੋਂ ਇਲਾਵਾ ਸਕੂਲ ਕਮੇਟੀ ਵਲੋਂ ਸਿੱਖਿਆ ਵਿਭਾਗ ਨੂੰ ਲਿਖਤੀ ਸ਼ਿਕਾਇਤ ਕੀਤੀ ਗਈ ਸੀ ਪਰ ਕੋਈ ਕਾਰਵਾਈ ਨਾ ਹੋਣ ਕਰ ਕੇ ਮਜਬੂਰਨ ਸਕੂਲ ਨੂੰ ਜਿੰਦਰਾ ਲਗਾਉਣਾ ਪਿਆ | ਉਨ੍ਹਾਂ ਮੰਗ ਕੀਤੀ ਕਿ ਪਿ੍ੰਸੀਪਲ ਦੀ ਬਦਲੀ ਤੁਰੰਤ ਕੀਤੀ ਜਾਵੇ | ਮੌਕੇ 'ਤੇ ਪਹੁੰਚੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਸਿੰਘ ਨੇ ਦੱਸਿਆ ਕਿ ਪਿ੍ੰਸੀਪਲ ਦੀ ਬਦਲੀ ਦੇ ਮਾਮਲੇ 'ਚ ਉੱਚ ਅਧਿਕਾਰੀਆਂ ਨੂੰ ਲਿਖਤੀ ਭੇਜ ਦਿੱਤਾ ਗਿਆ ਹੈ ਅਤੇ ਚੋਣ ਜ਼ਾਬਤਾ ਹਟਣ ਤੋਂ ਬਾਅਦ ਡੀ.ਪੀ.ਆਈ. ਨੂੰ ਮਿਲ ਕੇ 10 ਦਿਨਾਂ ਦੇ ਅੰਦਰ-ਅੰਦਰ ਬਦਲੀ ਕਰਵਾ ਦਿੱਤੀ ਜਾਵੇਗੀ | ਉਨ੍ਹਾਂ ਭਰੋਸਾ ਦਿੱਤਾ ਕਿ ਹਾਲ ਦੀ ਘੜੀ ਪਿ੍ੰਸੀਪਲ ਸਕੂਲ 'ਚ ਹਾਜ਼ਰ ਨਹੀਂ ਹੋਵੇਗਾ, ਇਸ ਲਈ ਵਿਦਿਆਰਥੀ ਸਕੂਲ 'ਚ ਕਲਾਸਾਂ ਲਗਾਉਣ |

ਪਿਛਲੀ ਖ਼ਬਰ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲੇ 'ਚ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀ ਛਾਏ <br/> ਅਗਲੀ ਖ਼ਬਰ 11 ਬੋਤਲਾਂ ਸ਼ਰਾਬ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।