ਮਾਨਸਾ, 9 ਦਸੰਬਰ (ਸਟਾਫ਼ ਰਿਪੋਰਟਰ)-ਸਥਾਨਕ ਦਫ਼ਤਰ ਸਿਵਲ ਸਰਜਨ ਵਿਖੇ ਰੁਟੀਨ ਟੀਕਾਕਰਨ/ਸਪੈਸ਼ਲ ਟੀਕਾਕਰਨ ਸਪਤਾਹ ਸਬੰਧੀ ਬੀ.ਈ.ਈ. ਅਤੇ ਐੱਲ.ਐੱਚ.ਵੀ. ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ | ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਆਦੇਸ਼ ਦਿੱਤੇ ਕਿ ਗਰਭਵਤੀ ਅÏਰਤਾਂ ਅਤੇ ਨਵ ਜੰਮੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਦੱਸਿਆ ਕਿ ਇਹ ਟੀਕਾਕਰਨ ਸਰਕਾਰੀ ਸਿਹਤ ਸੰਸਥਾਵਾਂ 'ਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਰੁਟੀਨ ਟੀਕਾਕਰਨ ਦੌਰਾਨ ਕਈ ਵਾਰ ਕੁੱਝ ਬੱਚੇ ਵੈਕਸੀਨੇਸ਼ਨ ਤੋਂ ਵਾਂਝੇ ਰਹਿ ਜਾਂਦੇ ਹਨ | ਜਿਸ ਨੂੰ ਕਵਰ ਕਰਨ ਲਈ ਸਪੈਸ਼ਲ ਟੀਕਾਕਰਨ ਸਪਤਾਹ 15 ਤੋਂ 22 ਦਸੰਬਰ ਤੱਕ ਸਪੈਸ਼ਲ ਟੀਕਾਕਰਨ ਸੈਸ਼ਨ ਲਗਾਏ ਜਾਣਗੇ, ਬੱਚਿਆਂ ਦੀ ਹੈੱਡ ਕਾਊਾਟ ਕਰ ਕੇ ਟੀਕਾਕਰਨ ਤੋਂ ਵਾਂਝੇ ਬੱਚਿਆਂ ਦੀ ਲਿਸਟ ਬਣਾ ਕੇ 100 ਪ੍ਰਤੀਸ਼ਤ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇਗਾ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ ਸੂਚਨਾ ਅਫ਼ਸਰ ਵਿਜੈ ਕੁਮਾਰ, ਡਿਪਟੀ ਮਾਸ ਮੀਡੀਆ ਅਫ਼ਸਰ ਤਿਰਲੋਕ ਸਿੰਘ, ਮੀਨਾਕਸ਼ੀ ਰਾਣੀ ਕੰਪਿਊਟਰ ਅਪਰੇਟਰ, ਬੀ.ਈ.ਈ. ਹਰਬੰਸ ਲਾਲ ਬੁਢਲਾਡਾ ਆਦਿ ਹਾਜ਼ਰ ਸਨ |