23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

'ਆਪ' ਉਮੀਦਵਾਰ ਚੁਸਪਿੰਦਰਵੀਰ ਸਿੰਘ ਚਹਿਲ ਨੂੰ ਲੱਡੂਆਂ ਨਾਲ ਤੋਲਿਆ <br/>

ਅਜੀਤ ਡੈਸਕ 10-12-2025

ਬੁਢਲਾਡਾ, 9 ਦਸੰਬਰ (ਸਵਰਨ ਸਿੰਘ ਰਾਹੀ)-ਜ਼ਿਲ੍ਹ•ਾ ਪ੍ਰੀਸ਼ਦ ਜ਼ੋਨ ਬੋੜਾਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਚੁਸਪਿੰਦਰਵੀਰ ਸਿੰਘ ਚਹਿਲ ਦੇ ਹੱਕ 'ਚ ਪਿੰਡ ਬਰ•ੇ ਵਿਖੇ ਰੱਖੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਕੀਤੇ ਗਏ ਹਲਕੇ ਦੇ ਵਿਕਾਸ ਤੋਂ ਉਤਸ਼ਾਹਿਤ ਲੋਕ ਪਾਰਟੀ ਉਮੀਦਵਾਰਾਂ ਨੂੰ ਵੱਡੀ ਹਮਾਇਤ ਦੇ ਰਹੇ ਹਨ, ਜਿਸ ਤੋਂ ਜਾਪਦਾ ਹੈ ਕਿ ਬੋੜਾਵਾਲ ਜ਼ੋਨ ਸਮੇਤ ਬਲਾਕ ਬੁਢਲਾਡਾ ਦੇ ਸਾਰੇ ਸੰਮਤੀ ਅਤੇ ਜ਼ਿਲ੍ਹ•ਾ ਪ੍ਰੀਸ਼ਦ ਜ਼ੋਨਾਂ 'ਤੇ ਪਾਰਟੀ ਉਮੀਦਵਾਰ ਸ਼ਾਨਦਾਰ ਜਿੱਤ ਹਾਸਲ ਕਰਨਗੇ | ਉਮੀਦਵਾਰ ਚੁਸਪਿੰਦਰਵੀਰ ਸਿੰਘ ਨੇ ਕਿਹਾ ਕਿ ਉਨ•ਾਂ ਦੀ ਜਿੱਤ ਸਮੁੱਚੇ ਬਲਾਕ ਦੇ ਲੋਕਾਂ ਦੀ ਜਿੱਤ ਹੋਵੇਗੀ | ਪਿੰਡ ਬਰ•ੇ ਦੇ ਪਾਰਟੀ ਵਰਕਰਾਂ ਵਲੋਂ ਉਨ•ਾਂ ਨੂੰ ਲੱਡੂਆਂ ਨਾਲ ਤੋਲਿਆ ਗਿਆ | ਇਸ ਮੌਕੇ ਕਿਸਾਨ ਵਿੰਗ ਦੇ ਹਲਕਾ ਪ੍ਰਧਾਨ ਬਹਾਦਰ ਸਿੰਘ ਬਰੇ•, ਚੇਅਰਮੈਨ ਸੋਹਣਾ ਸਿੰਘ ਕਲੀਪੁਰ, ਰਾਜਵਿੰਦਰ ਸਿੰਘ, ਪ੍ਰੀਤ ਸਿੰਘ ਗਿੱਲ, ਲਖਵਿੰਦਰ ਸਿੰਘ ਲੱਖੀ ਬੋੜਾਵਾਲ ਤੋਂ ਇਲਾਵਾ ਪਾਰਟੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬੁਢਲਾਡਾ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਟੀਕਾਕਰਨ ਤੋਂ ਵਾਂਝੇ ਰਹੇ ਬੱਚਿਆਂ ਲਈ ਸਪੈਸ਼ਲ ਟੀਕਾਕਰਨ ਸਪਤਾਹ 15 ਤੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।