23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬੁਢਲਾਡਾ ਦੀ ਹੋਈ ਮੀਟਿੰਗ <br/>

ਅਜੀਤ ਡੈਸਕ 10-12-2025

ਬੁਢਲਾਡਾ, 9 ਦਸੰਬਰ (ਸਵਰਨ ਸਿੰਘ ਰਾਹੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬੁਢਲਾਡਾ ਦੀ ਮੀਟਿੰਗ ਪ੍ਰਧਾਨ ਗੁਰਚਰਨ ਸਿੰਘ ਮਾਨ ਦੀ ਅਗਵਾਈ ਹੇਠ ਹੋਈ | ਜਨਰਲ ਸਕੱਤਰ ਨਰੇਸ਼ ਕੁਮਾਰ ਕਾਂਸਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਸੰਸਥਾ ਦੇ ਪਿਛੜੇ ਸਾਥੀਆਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਬੁਲਾਰਿਆਂ ਨੇ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰੀਆਂ ਨਾ ਕਰਨ ਲਈ ਸਰਕਾਰ ਦੇ ਅੜੀਅਲ ਵਤੀਰੇ ਦੀ ਨਿਖੇਧੀ ਕੀਤੀ | ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦਾ ਸਾਢੇ 12 ਫ਼ੀਸਦੀ ਡੀ.ਏ, ਰਹਿੰਦੇ ਬਕਾਏ, 2.59 ਦਾ ਫੈਕਟਰ ਲਗਾ ਕੇ 1 ਜਨਵਰੀ 2016 ਤੋਂ ਪੇਅ ਰਿਵਾਈਜ਼ ਕਰਨ, ਏ.ਸੀ.ਪੀ, ਮੈਡੀਕਲ ਕੈਸ਼ ਲੈਸ ਇਲਾਜ ਦੀ ਸਹੂਲਤ ਦੇਣ, ਡੀ.ਏ. ਦਾ ਵਾਧਾ ਕਰਨ ਅਤੇ ਪੈਨਸ਼ਨ ਦਾ ਏਰੀਅਰ ਲਮਸਮ ਦੇਣ ਆਦਿ ਮੰਗਾਂ ਨਾ ਮੰਨਣ ਕਰ ਕੇ ਪੈਨਸ਼ਨਾਂ 'ਚ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਲਏ ਗਏ ਫ਼ੈਸਲੇ ਤਹਿਤ 17 ਦਸੰਬਰ ਨੂੰ ਬੁਢਲਾਡਾ ਵਿਖੇ ਪੈਨਸ਼ਨਰਜ਼ ਦਿਵਸ ਧੂਮ-ਧਾਮ ਨਾਲ ਮਨਾਇਆ ਜਾਵੇਗਾ | ਕਾਰਜਕਾਰੀ ਪ੍ਰਧਾਨ ਪ੍ਰਗਟ ਸਿੰਘ ਨੇ ਪਿਛਲੇ ਸਾਲ ਦੌਰਾਨ ਕੀਤੇ ਕੰਮਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਰਘੁਨਾਥ ਸਿੰਗਲਾ, ਸ਼ਾਮ ਸੁੰਦਰ ਸ਼ਰਮਾ, ਬਲਵੀਰ ਸਿੰਘ, ਮਾ. ਕਰਮ ਸਿੰਘ, ਰਾਮ ਗੋਪਾਲ, ਜਰਨੈਲ ਸਿੰਘ, ਮਾ. ਟੇਕ ਸਿੰਘ, ਪਿ੍ੰਸੀਪਲ ਅਜਮੇਰ ਸਿੰਘ, ਬਾਲ ਮੁਕੰਦ, ਕੁਲਵਿੰਦਰ ਸਿੰਘ, ਮਿੱਤ ਸਿੰਘ, ਹਰਦੇਵ ਸਿੰਘ ਥਾਣੇਦਾਰ, ਦਿਆਲ ਸਿੰਘ, ਅਵਤਾਰ ਸਿੰਘ ਹੌਲਦਾਰ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਰੰਜਿਸ਼ ਦੇ ਚੱਲਦਿਆਂ ਨੌਜਵਾਨਾਂ ਵਿਚਕਾਰ ਚੱਲੀਆਂ ਗੋਲੀਆਂ, 2 ਜ਼ਖ਼ਮੀ ਅਗਲੀ ਖ਼ਬਰ 'ਆਪ' ਉਮੀਦਵਾਰ ਚੁਸਪਿੰਦਰਵੀਰ ਸਿੰਘ ਚਹਿਲ ਨੂੰ ਲੱਡੂਆਂ ਨਾਲ ਤੋਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।