ਮਾਨਸਾ, 9 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਕਮ-ਡਿਪਟੀ ਕਮਿਸ਼ਨਰ ਟੀ. ਬੈਨਿਥ ਨੇ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਮੌਕੇ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ਉਨ੍ਹਾਂ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਪੋਲਿੰਗ ਸਟੇਸ਼ਨਾਂ 'ਤੇ ਪ੍ਰਬੰਧ ਮੁਕੰਮਲ ਕਰ ਲੈਣ | ਉਨ੍ਹਾਂ ਕਿਹਾ ਕਿ ਸਟਰਾਂਗ ਰੂਮ ਸਬੰਧੀ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਲੋੜ ਅਨੁਸਾਰ ਸੁਰੱਖਿਆ ਅਤੇ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣ | ਉਨ੍ਹਾਂ ਬੂਥਾਂ 'ਤੇ ਰੈਂਡੇਮਾਈਜੇਸ਼ਨ, ਚੋਣ ਅਮਲੇ ਦੀ ਦੂਜੀ ਰਿਹਰਸਲ, ਬੂਥਾਂ 'ਤੇ ਵੀਡੀਓਗ੍ਰਾਫੀ, ਬੈਲਟ ਪੇਪਰ ਸਬੰਧੀ ਤਿਆਰੀ ਮੁਕੰਮਲ ਕਰਨ ਲਈ ਕਿਹਾ ਹੈ | ਉਨ੍ਹਾਂ ਦੱਸਿਆ ਕਿ ਚੋਣ 14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ ਅਤੇ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ 'ਤੇ ਹੋਵੇਗੀ | ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਿ੍ਤਾ ਜੌਹਲ, ਗੁਰਲੀਨ ਕੌਰ ਆਈ.ਏ.ਐੱਸ (ਅੰਡਰ ਟਰੇਨਿੰਗ), ਐੱਸ.ਡੀ.ਐਮ ਮਾਨਸਾ ਕਮ-ਰਿਟਰਨਿੰਗ ਅਫ਼ਸਰ (ਜ਼ਿਲ੍ਹਾ ਪ੍ਰੀਸ਼ਦ ਮਾਨਸਾ) ਕਾਲਾ ਰਾਮ ਕਾਂਸਲ, ਐੱਸ.ਡੀ.ਐਮ ਬੁਢਲਾਡਾ ਕਮ-ਰਿਟਰਨਿੰਗ ਅਫ਼ਸਰ ਪੰਚਾਇਤ ਸੰਮਤੀ ਬੁਢਲਾਡਾ ਗਗਨਦੀਪ ਸਿੰਘ, ਐੱਸ.ਡੀ.ਐੱਮ ਸਰਦੂਲਗੜ੍ਹ ਕਮ-ਰਿਟਰਨਿੰਗ ਅਫ਼ਸਰ ਪੰਚਾਇਤ ਸੰਮਤੀ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਰਿਟਰਨਿੰਗ ਅਫ਼ਸਰ ਪੰਚਾਇਤ ਸੰਮਤੀ ਮਾਨਸਾ ਭਾਵੁਕ ਸ਼ਰਮਾ, ਰਿਟਰਨਿੰਗ ਅਫ਼ਸਰ ਪੰਚਾਇਤ ਸੰਮਤੀ ਝੁਨੀਰ ਰਾਹੁਲ ਲੋਟੀਆ ਆਦਿ ਹਾਜ਼ਰ ਸਨ |
ਜ਼ਿਲ੍ਹਾ ਚੋਣ ਅਫ਼ਸਰ ਵਲੋਂ ਚੋਣ ਤਿਆਰੀਆਂ ਦੇ ਜਾਇਜ਼ੇ ਲਈ ਇਕੱਤਰਤਾ <br/>
ਅਜੀਤ ਡੈਸਕ
10-12-2025