ਝੁਨੀਰ, 9 ਦਸੰਬਰ (ਸੰਜੀਵ ਸਿੰਗਲਾ)-ਬਲਾਕ ਸੰਮਤੀ ਜੋਨ ਉੱਲਕ ਅਤੇ ਜ਼ਿਲ੍ਹਾ ਪ੍ਰੀਸ਼ਦ ਜੋਨ ਰਾਏਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਮੀਤ ਕੌਰ ਬਾਜੇਵਾਲਾ ਅਤੇ ਸੁਖਬੀਰ ਕੌਰ ਬੁਰਜ ਭਲਾਈ ਕੇ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋ ਪਿੰਡ ਬੁਰਜ ਭਲਾਈ ਕੇ ਦੇ ਸਾਬਕਾ ਪੰਚਾਇਤ ਮੈਂਬਰ ਰਾਜਾ ਸਿੰਘ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਏ | ਹਲਕਾ ਇੰਚਾਰਜ ਬਿਕਰਮ ਸਿੰਘ ਮੋਫਰ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਕੀਤੇ ਗਏ ਕੰਮਾਂ ਨੂੰ ਦੇਖਦੇ ਹੋਏ ਇਲਾਕੇ ਅੰਦਰ ਲੋਕ ਹਰ ਰੋਜ਼ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਹਰ ਇੱਕ ਵਰਕਰ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਸੇਵਾ ਕਰਨਗੇ | ਉਨ੍ਹਾਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਕਰਨ ਦੀ ਅਪੀਲ ਕੀਤੀ | ਇਸ ਮੌਕੇ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਲਛਮਣ ਸਿੰਘ ਦਸੌਧੀਆ, ਪੋਲੋਜੀਤ ਸਿੰਘ ਸਰਪੰਚ ਬਾਜੇਵਾਲਾ, ਜਗਤਾਰ ਸਿੰਘ ਬੁਰਜ, ਬਲਾਕ ਪ੍ਰਧਾਨ ਬਲਵੰਤ ਸਿੰਘ ਕੋਰਵਾਲਾ, ਜ਼ੈਲਦਾਰ ਗੁਰਪਾਲ ਸਿੰਘ ਜੌੜਕੀਆਂ, ਗੋਵਿੰਦਰ ਸਿੰਘ ਰਾਜੂ ਸਾਬਕਾ ਸਰਪੰਚ ਅੱਕਾਂਵਾਲੀ ਆਦਿ ਹਾਜ਼ਰ ਸਨ |
ਆਮ ਆਦਮੀ ਪਾਰਟੀ ਛੱਡ ਕੇ ਸਾਬਕਾ ਪੰਚਾਇਤ ਮੈਂਬਰ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ <br/>
ਅਜੀਤ ਡੈਸਕ
10-12-2025