05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਮੌਕੇ ਜਾਗਰੂਕਤਾ ਰੈਲੀ ਕੱਢੀ <br/>

ਅਜੀਤ ਡੈਸਕ 29-12-2025

ਜੋਗਾ, 28 ਦਸੰਬਰ (ਚਹਿਲ)-ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸਕੂਲ (ਲੜਕੇ) ਜੋਗਾ ਵਿਖੇ ਚੱਲ ਰਹੇ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਦੌਰਾਨ ਵਲੰਟੀਅਰਾਂ ਨੇ ਜਾਗਰੂਕਤਾ ਰੈਲੀ ਕੱਢੀ | ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮਾਨਸਾ ਡਾ. ਮਲਕੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੈਂਪ ਕਮਾਡੈਂਟ ਬਲਜੀਤ ਸਿੰਘ ਅਕਲੀਆ ਦੀ ਅਗਵਾਈ ਹੇਠ ਚੌਥੇ ਦਿਨ ਵਲੰਟੀਅਰਜ਼ ਨੇ ਪ੍ਰੋਜੈਕਟ ਵਰਕ ਅਧੀਨ ਮੁੱਢਲਾ ਸਿਹਤ ਕੇਂਦਰ ਜੋਗਾ ਦੀ ਸਫ਼ਾਈ ਕੀਤੀ | ਕੈਂਪ ਕਮਾਡੈਂਟ ਨੇ ਕਿਹਾ ਕਿ ਇਹ ਕੈਂਪ ਵਿਦਿਆਰਥੀਆਂ ਦੀ ਸ਼ਖ਼ਸੀਅਤ ਦਾ ਸਰਵਪੱਖੀ ਵਿਕਾਸ ਕਰਦੇ ਹਨ | ਇਸ ਮੌਕੇ ਹਰਦੀਪ ਸਿੰਘ, ਸੂਬੇਦਾਰ ਮੇਲਾ ਸਿੰਘ, ਜਗਸੀਰ ਸਿੰਘ ਬਾਬਾ ਤੇ ਸੁਖਪਾਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਗਨਰੇਗਾ ਕਾਨੂੰਨ ਨਾਲ ਕਿਸੇ ਵੀ ਕਿਸਮ ਦੀ ਛੇੜਛਾੜ ਬਰਦਾਸ਼ਤ ਨਹੀਂ ਕਰਾਂਗੇ-ਕਾਂਗਰਸ ਆਗੂ <br/> ਅਗਲੀ ਖ਼ਬਰ ਬੋਹਾ ਮੰਡੀ ਦੀ ਨਵੀਂ ਵਾਰਡਬੰਦੀ ਨੂੰ ਲੈ ਕੇ ਸਾਰੇ ਵਾਰਡਾਂ ਦੇ ਲੋਕਾਂ 'ਚ ਰੋਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।