28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਜਲ ਸਪਲਾਈ ਕਾਮਿਆਂ ਵਲੋਂ ਨਿਗਰਾਨ ਇੰਜੀਨੀਅਰ ਦਫ਼ਤਰਾਂ ਦਾ ਘਿਰਾਓ 6 ਨੂੰ

ਅਜੀਤ ਡੈਸਕ 30-12-2025
ਮਾਨਸਾ, 29 ਦਸੰਬਰ (ਸ.ਰਿ.)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਇੱਥੇ ਹੋਈ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਪੇਂਡੂ ਜਲ ਘਰਾਂ ਦਾ ਨਿੱਜੀਕਰਨ ਕਰ ਰਹੀ ਹੈ ਜਦਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਭੱਜ ਰਹੀ ਹੈ | ਉਨ੍ਹਾਂ ਦੱਸਿਆ ਕਿ ਸੂਬਾ ਕਮੇਟੀ ਦੇ ਸੱਦੇ 'ਤੇ 6 ਜਨਵਰੀ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਨਿਗਰਾਨ ਇੰਜੀਨੀਅਰ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਸਤਨਾਮ ਸਿੰਘ ਖਿਆਲਾ, ਮਨਜੀਤ ਸਿੰਘ ਬਰਨਾਲਾ, ਕੁਲਦੀਪ ਸਿੰਘ ਸਹਾਰਨਾ ਗੁਰਪ੍ਰੀਤ ਸਿੰਘ, ਤਰਸੇਮ ਸਿੰਘ, ਨਛੱਤਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਵੀਂ ਵਾਰਡਬੰਦੀ ਨੂੰ ਲੈ ਕੇ ਲੋਕਾਂ 'ਚ ਰੋਸ ਵਧਿਆ, ਦਿੱਤਾ ਮੰਗ ਪੱਤਰ ਅਗਲੀ ਖ਼ਬਰ ਮਗਨਰੇਗਾ ਕਾਨੂੰਨ 'ਚ ਬਦਲੀ ਦੇ ਰੋਸ ਵਜੋਂ ਮਗਨਰੇਗਾ ਵਰਕਰ ਯੂਨੀਅਨ ਅਤੇ ਦਾਸਤਾ ਵਿਰੋਧੀ ਅੰਦੋਲਨ ਵਲੋਂ ਧਰਨਾ ਪ੍ਰਧਾਨ ਮੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।