27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਮਜ਼ਦੂਰ ਜਥੇਬੰਦੀਆਂ ਵਲੋਂ 'ਭਾਜਪਾ ਭਜਾਓ, ਆਪ ਭਜਾਓ ਤੇ ਰੁਜ਼ਗਾਰ ਬਚਾਓ' ਰੈਲੀਆਂ 1 ਤੋਂ

ਅਜੀਤ ਡੈਸਕ 30-12-2025
ਬਰੇਟਾ, 29 ਦਸੰਬਰ (ਮੰਡੇਰ)-ਪੰਜਾਬ ਸਰਕਾਰ ਵਲੋਂ ਜੀ ਰਾਮ ਜੀ ਦੇ ਖ਼ਿਲਾਫ਼ 30 ਦਸੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸਿਰਫ਼ ਇੱਕ ਡਰਾਮਾ ਹੈ | ਮੁੱਖ ਮੰਤਰੀ ਨੂੰ ਇਹ ਸਪਸ਼ਟ ਕਰਨਾ ਚਾਹੀਦਾ ਹੈ ਕਿ ਪੰਜਾਬ 'ਚ 6 ਮਹੀਨੇ ਤੋਂ ਮਗਨਰੇਗਾ ਦੇ ਕੰਮਾਂ ਨੂੰ ਬੰਦ ਕਿਉਂ ਕੀਤਾ ਗਿਆ ਸੀ | ਇਹ ਪ੍ਰਗਟਾਵਾਂ ਨੇੜਲੇ ਪਿੰਡ ਦਿਆਲਪੁਰਾ ਵਿਖੇ ਇਕੱਤਰਤਾ ਨੂੰ ਸੰਬੋਧਨ ਕਰਦੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਾ ਨੇ ਕੀਤਾ | ਉਨ੍ਹਾਂ ਦੱਸਿਆ ਕਿ ਮਜ਼ਦੂਰ ਜਥੇਬੰਦੀਆਂ ਦੇ ਆਧਾਰਿਤ ਬਣੇ ਮਗਨਰੇਗਾ ਰੁਜ਼ਗਾਰ ਬਚਾਓ ਸੰਯੁਕਤ ਮਜ਼ਦੂਰ ਮੋਰਚਾ ਵਲੋਂ 1 ਜਨਵਰੀ ਤੋਂ ਪੰਜਾਬ 'ਚ 'ਭਾਜਪਾ ਭਜਾਓ, ਆਪ ਭਜਾਓ ਤੇ ਰੁਜ਼ਗਾਰ ਬਚਾਓ' ਰੈਲੀਆਂ ਕੀਤੀਆਂ ਜਾਣਗੀਆਂ ਜਦਕਿ 8 ਜਨਵਰੀ ਨੂੰ ਬਰਨਾਲਾ ਵਿਖੇ ਸਾਂਝੀ ਸੂਬਾ ਪੱਧਰੀ ਕਨਵੈੱਨਸ਼ਨ ਮੌਕੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਇਸ ਮੌਕੇ ਨਿੱਕਾ ਸਿੰਘ ਬਹਾਦਰਪੁਰ, ਪ੍ਰਗਟ ਸਿੰਘ ਦਿਆਲਪੁਰਾ, ਸਵਰਨ ਸਿੰਘ ਤੇ ਸ਼ੰਕਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਤੇਜ਼ ਰਫ਼ਤਾਰ ਨਾਲ ਚੱਲਣ ਵਾਲੀਆਂ ਬੱਸਾਂ ਨਾਲ ਹਾਦਸੇ ਵਾਪਰਨ ਦਾ ਖ਼ਦਸ਼ਾ ਅਗਲੀ ਖ਼ਬਰ ਬੱਸ ਕਿਰਾਇਆ ਘੋਲ ਦੇ ਸ਼ਹੀਦ ਲਾਭ ਸਿੰਘ ਮਾਨਸਾ ਦੀ 45ਵੀਂ ਬਰਸੀ 21 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।