20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ 'ਚ ਪਿੰਡ ਵਾਰ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ-ਡੀ.ਸੀ. <br/>

ਮਾਨਸਾ ਵਿਖੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਨਵਜੋਤ ਕੌਰ ਡਿਪਟੀ ਕਮਿਸ਼ਨਰ | ਤਸਵੀਰ : ਸੇਮੀ ਮਾਨਸਾ<br/> 31-12-2025

ਮਾਨਸਾ, 30 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਦੇ ਦੂਜੇ ਪੜਾਅ ਦੇ ਆਗਾਜ਼ ਨੂੰ ਲੈ ਕੇ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਵਿਸ਼ੇਸ਼ ਮੀਟਿੰਗ ਕਰ ਕੇ ਅਹਿਮ ਵਿਚਾਰਾਂ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਕਿ ਇਸ ਮੁਹਿੰਮ ਤਹਿਤ ਪਿੰਡ ਵਾਰ ਮੀਟਿੰਗਾਂ ਕਰ ਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰ ਕੇ ਤਸਕਰਾਂ ਵਿਰੁੱਧ ਲਾਮਬੰਦ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਕਾਰਜ 'ਚ ਜ਼ਿਲ੍ਹਾ, ਹਲਕਾ ਤੇ ਬਲਾਕ ਕੋਆਰਡੀਨੇਟਰਾਂ, ਵਿਲੇਜ਼ ਡਿਫੈਂਸ ਕਮੇਟੀਆਂ ਤੇ ਵਾਰਡ ਡਿਫੈਂਸ ਕਮੇਟੀਆਂ ਦੀ ਅਹਿਮ ਭੂਮਿਕਾ ਰਹੇਗੀ | ਡਿਪਟੀ ਕਮਿਸ਼ਨਰ ਅਨੁਸਾਰ ਨਸ਼ਾ ਮੁਕਤੀ ਯਾਤਰਾ ਬਲਾਕ ਵਾਰ ਆਰੰਭੀ ਜਾਵੇਗੀ | ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਲੋਕਾਂ ਦੇ ਸਹਿਯੋਗ ਨਾਲ ਇੱਕਜੁੱਟ ਹੋ ਕੇ ਨਸ਼ਿਆਂ ਖ਼ਿਲਾਫ਼ ਲੜਾਈ ਲੜੇਗੀ | ਇਸ ਮੌਕੇ ਏ.ਡੀ.ਸੀ. ਅਨੁਪਿ੍ਤਾ ਜੌਹਲ, ਐਸ.ਡੀ.ਐਮ. ਮਾਨਸਾ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਡਾ. ਗੁਰਲੀਨ ਕੌਰ ਆਈ.ਏ.ਐਸ. (ਅੰਡਰ ਸਿਖਲਾਈ), ਐੱਸ.ਪੀ. ਮਨਮੋਹਨ ਸਿੰਘ ਅÏਲਖ, ਡੀ.ਐਸ.ਪੀ. ਬੂਟਾ ਸਿੰਘ ਗਿੱਲ, ਮਨਜੀਤ ਸਿੰਘ ਤੇ ਸਿਕੰਦਰ ਸਿੰਘ ਚੀਮਾ, ਡੀ.ਡੀ.ਪੀ.ਓ. ਕਵਿਤਾ ਗਰਗ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਮਯੰਕਜੋਤ ਸਿੰਘ, ਜ਼ਿਲ੍ਹਾ ਇੰਚਾਰਜ ਯੁੱਧ ਨਸ਼ਿਆਂ ਵਿਰੁੱਧ ਰਾਜਿੰਦਰ ਸਿੰਘ ਜਾਫਰੀ, ਹਲਕਾ ਕੋਆਰਡੀਨੇਟਰ ਮਾਨਸਾ ਸ਼ਮਿੰਦਰ ਸਿੰਘ, ਹਲਕਾ ਕੋਆਰਡੀਨੇਟਰ ਸਰਦੂਲਗੜ੍ਹ ਪਰਮਿੰਦਰ ਸਿੰਘ ਬਹਿਣੀਵਾਲ, ਜ਼ਿਲ੍ਹਾ ਉਪ ਕੋਆਰਡੀਨੇਟਰ ਗੁਰਮੇਜ ਸਿੰਘ ਸਮਾਓਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਮੁੱਖ ਖੇਤਬਾੜੀ ਅਫ਼ਸਰ ਵਲੋਂ ਯੂਰੀਆ ਖਾਦ ਅਤੇ ਗਲਾਈਫੋਸੇਟ ਦੀ ਸਪਲਾਈ ਸਬੰਧੀ ਡੀਲਰਾਂ ਦੀ ਚੈਕਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।