20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦਾ ਵਫ਼ਦ ਉੱਚ ਸਿੱਖਿਆ ਅਧਿਕਾਰੀ ਨੂੰ ਮਿਲਿਆ <br/>

ਅਜੀਤ ਡੈਸਕ 31-12-2025

ਮਾਨਸਾ, 30 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦਾ ਵਫ਼ਦ ਸਿੱਖਿਆ ਵਿਭਾਗ ਦੇ ਡੀ.ਐੱਸ.ਈ. (ਸੈਕੰਡਰੀ) ਨੂੰ ਮਿਲਿਆ | ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਜ਼ਿਲ੍ਹਾ ਸਕੱਤਰ ਹਰਜਿੰਦਰ ਸਿੰਘ ਅਨੂਪਗੜ੍ਹ ਨੇ ਦੱਸਿਆ ਕਿ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੁਆਣਾ ਅਤੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਦੀ ਪ੍ਰਧਾਨਗੀ ਹੇਠ ਮੰਗ ਉਠਾਈ ਕਿ ਪ੍ਰਾਇਮਰੀ ਤੋਂ ਮਾਸਟਰ ਕਾਡਰ 'ਚ ਪ੍ਰਮੋਟ ਹੋਏ ਅਧਿਆਪਕਾਂ ਨੂੰ ਸਟੇਸ਼ਨ ਦੀ ਚੋਣ ਕਰਵਾਉਣ, ਚੋਣ ਡਿਊਟੀ ਦੌਰਾਨ ਜਾਨ ਗਵਾ ਚੁੱਕੇ ਅਧਿਆਪਕ ਜੋੜੇ ਦੇ ਪਰਿਵਾਰ ਨੂੰ ਦੋ-ਦੋ ਕਰੋੜ ਮੁਆਵਜ਼ਾ ਦਿੱਤਾ ਜਾਵੇ, ਮਾਸਟਰ ਕਾਡਰ, ਲੈਕਚਰਾਰ, ਪਿ੍ੰਸੀਪਲ ਦੀਆਂ ਪ੍ਰਮੋਸ਼ਨਾਂ ਤੁਰੰਤ ਕੀਤੀਆਂ ਜਾਣ | ਇਸ ਦੇ ਨਾਲ ਹੀ ਮੈਡੀਕਲ ਬਿੱਲਾਂ ਦੀ ਅਦਾਇਗੀ ਤੁਰੰਤ ਅਦਾ ਕੀਤੀ ਜਾਵੇ | ਅਧਿਕਾਰੀ ਨੇ ਭਰੋਸਾ ਦਿੱਤਾ ਕਿਹਾ ਕਿ ਅਗਲੇ ਹਫ਼ਤੇ ਪ੍ਰਾਇਮਰੀ ਤੋਂ ਮਾਸਟਰ ਕਾਡਰ 'ਚ ਪ੍ਰਮੋਟ ਹੋਏ ਅਧਿਆਪਕਾਂ ਨੂੰ ਸਟੇਸ਼ਨ ਦੇ ਦਿੱਤੇ ਜਾਣਗੇ ਅਤੇ ਹੋਰ ਮੰਗਾਂ ਵੀ ਜਲਦੀ ਪ੍ਰਵਾਨ ਕਰਵਾ ਦਿੱਤੀਆਂ ਜਾਣਗੀਆਂ | ਵਫ਼ਦ 'ਚ ਰਾਜਵਿੰਦਰ ਸਿੰਘ ਬਹਿਣੀਵਾਲ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਖੇਮੁਆਣਾ, ਵਿਕਾਸ ਕੁਮਾਰ ਰਾਮਪੁਰਾ, ਤਰਵਿੰਦਰ ਸਿੰਘ, ਗੁਰਬਚਨ ਸਿੰਘ, ਵਰਿੰਦਰ ਸਿੰਘ ਬਰਾੜ, ਕਰਨਪਾਲ ਸਿੰਘ, ਗੁਰਜਿੰਦਰ ਸਿੰਘ ਫਤਹਿਗੜ ਸਾਹਿਬ ਤੇ ਕੁਲਦੀਪ ਸਿੰਘ ਘਣੀਆਂ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਸਾਲਾਸਰ ਧਾਮ ਲਈ ਲੰਗਰ ਸਮੱਗਰੀ ਰਵਾਨਾ <br/> ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਕੈਂਪ ਲਗਾਏ ਜਾਣਗੇ-ਡੀ.ਸੀ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।