08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਮੰਡੀ 'ਚ ਚੋਰਾਂ ਨੇ ਦੁਕਾਨ ਨੂੰ ਨਿਸ਼ਾਨਾ ਬਣਾਇਆ, ਸਾਮਾਨ ਚੋਰੀ <br/>

ਅਜੀਤ ਡੈਸਕ 01-06-2025
ਫਗਵਾੜਾ, 31 ਮਈ (ਪੱਤਰ ਪ੍ਰੇਰਕ)-ਬੀਤੀ ਰਾਤ ਚੋਰਾਂ ਨੇ ਇੱਕ ਇਲੈਕਟ੍ਰੀਕਲ ਸਟੋਰ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਭਗਵਤੀ ਇਕੈਲਟ੍ਰੀਕਲ ਦੇ ਮਾਲਕ ਰਜੇਸ਼ ਗੁਪਤਾ ਨੇ ਦੱਸਿਆ ਕਿ ਉਸ ਦੀ ਨਿਊ ਦਾਣਾ ਮੰਡੀ 'ਚ ਦੁਕਾਨ ਹੈ ਤੇ ਅੱਜ ਸਵੇਰੇ ਜਦੋਂ ਉਹ ਦੁਕਾਨ 'ਤੇ ਆਇਆ ਤਾਂ ਤਾਲੇ ਟੁੱਟੇ ਹੋਏ ਸਨ ਤੇ ਅੰਦਰੋਂ ਬਿਜਲੀ ਦਾ ਸਾਮਾਨ ਤੇ ਗੱਲੇ 'ਚੋਂ ਨਕਦੀ ਚੋਰੀ ਸੀ ਜਿਸ ਨਾਲ ਉਸ ਦਾ ਕਰੀਬ 40 ਤੋਂ 50 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ | ਇਸੇ ਤਰ੍ਹਾਂ ਬੰਗਾ ਰੋਡ 'ਤੇ ਸੰਜੇ ਨੇ ਦੱਸਿਆ ਕਿ ਉਸ ਦੀ ਦੁਕਾਨ ਦੇ ਸ਼ਟਰ ਦਾ ਤਾਲਾ ਵੀ ਟੁੱਟਾ ਹੋਇਆ ਸੀ ਤੇ ਅੰਦਰੋਂ ਡੀ. ਵੀ. ਆਰ ਚੋਰੀ ਸੀ | ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ |

ਪਿਛਲੀ ਖ਼ਬਰ ਕਿਸੇ ਵੀ ਅਣਸੁਖਾਵੇਂ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਕਰਵਾਈ ਮੌਕ ਡਰਿੱਲ ਅਗਲੀ ਖ਼ਬਰ ਸਿਵਲ ਡਿਫੈਂਸ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਕਪੂਰਥਲਾ ਤੇ ਫਗਵਾੜਾ ਸ਼ਹਿਰ 'ਚ ਬਲੈਕ ਆਊਟ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।