08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਡਾਇਲਸਿਸ ਸੈਂਟਰ ਭੁਲੱਥ ਨੂੰ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਭੇਟ

ਅਜੀਤ ਡੈਸਕ 01-06-2025
ਭੁਲੱਥ, 31 ਮਈ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਸਿਵਲ ਹਸਪਤਾਲ ਵਿਚ ਸੰਗਤਾਂ ਦੇ ਸਹਿਯੋਗ ਨਾਲ ਚੱਲ ਰਹੇ ਸ੍ਰੀ ਗੁਰੂ ਨਾਨਕ ਦੇਵ ਫ਼ਰੀ ਡਾਇਲੈਸਿਸ ਸੈਂਟਰ ਲਈ ਆਸਟੇ੍ਰਲੀਆ ਸੰਗਤ ਵਲੋਂ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਭੇਜੀ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਡਾਇਲੈਸਿਸ ਸੈਂਟਰ ਦੇ ਚੇਅਰਮੈਨ ਸੁਰਿੰਦਰ ਕੱਕੜ ਨੇ ਦੱਸਿਆ ਕਿ ਆਸਟੇ੍ਰਲੀਆ ਤੋਂ ਹਰ ਸਾਲ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਸੇਵਾ ਭੇਜੀ ਜਾਂਦੀ ਹੈ, ਸੁਸਾਇਟੀ ਵਲੋਂ ਆਸਟੇ੍ਰਲੀਆ ਸੰਗਤ ਦਾ ਧੰਨਵਾਦ ਕੀਤਾ ਜਾਂਦਾ ਹੈ | ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਸੁਰਿੰਦਰ ਕੱਕੜ, ਪ੍ਰਧਾਨ ਮੋਹਨ ਸਿੰਘ ਡਾਲਾ, ਸੁਰਿੰਦਰ ਸਿੰਘ ਲਾਲੀਆ, ਅਵਤਾਰ ਸਿੰਘ ਲਾਲੀਆ, ਸੁਖਵਿੰਦਰ ਸਿੰਘ ਭਦਾਸ, ਬਲਵਿੰਦਰ ਸਿੰਘ ਚੀਮਾ, ਗੁਰਪ੍ਰੀਤ ਸਿੰਘ ਵਾਲੀਆ, ਲਖਵਿੰਦਰ ਸਿੰਘ ਅਵਾਣ ਤੇ ਹੋਰ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਤੰਬਾਕੂ ਵਿਰੋਧੀ ਦਿਵਸ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਕਰਵਾਏ ਵੱਖ-ਵੱਖ ਥਾਵਾਂ 'ਤੇ ਸੈਮੀਨਾਰ ਸੀ. ਜੇ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।