10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਚਹੇੜੂ ਪੁਲ ਤੋਂ ਡਿੱਗਣ ਕਾਰਨ ਨੌਜਵਾਨ ਜ਼ਖਮੀ, ਮੋਟਰਸਾਈਕਲ ਰੇਲ ਗੱਡੀ ਹੇਠ ਆਉਣ ਕਾਰਨ ਚਕਨਾਚੂਰ ਹੋਇਆ

ਅਜੀਤ ਡੈਸਕ 01-06-2025
ਫਗਵਾੜਾ, 31 ਮਈ (ਹਰਜੋਤ ਸਿੰਘ ਚਾਨਾ)-ਫਗਵਾੜਾ-ਜਲੰਧਰ ਸੜਕ 'ਤੇ ਪਿੰਡ ਚਹੇੜੂ ਵਿਖੇ ਰੇਲਵੇ ਓਵਰਬਿ੍ਜ ਤੋਂ ਮੋਟਰਸਾਈਕਲ ਸਵਾਰ ਇਕ ਨੌਜਵਾਨ ਪੁਲ ਤੋਂ ਹੇਠਾਂ ਰੇਲਵੇ ਲਾਈਨਾਂ 'ਤੇ ਜਾ ਡਿੱਗਿਆ, ਜਿਸ ਕਾਰਨ ਉਸ ਦਾ ਮੋਟਰਸਾਈਕਲ ਚਕਨਾਚੂਰ ਹੋ ਗਿਆ ਤੇ ਉਹ ਆਪਣੀ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ | ਇਹ ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲਿਸ ਨੇ ਦੱਸਿਆ ਕਿ ਉਕਤ ਨੌਜਵਾਨ ਜਲੰਧਰ ਤੋਂ ਫਗਵਾੜਾ ਵੱਲ ਨੂੰ ਆ ਰਿਹਾ ਸੀ ਉਹ ਪੁਲ ਤੋਂ ਹੇਠਾਂ ਕਿਵੇਂ ਡਿੱਗਿਆ ਇਸ ਬਾਰੇ ਅਜੇ ਜਾਣਕਾਰੀ ਨਹੀਂ ਮਿਲੀ | ਜਦੋਂ ਇਹ ਡਿੱਗਿਆ ਤਾਂ ਫਗਵਾੜਾ ਤੋਂ ਜੰਮੂ ਮਾਲਵਾ ਐਕਸਪ੍ਰੈੱਸ ਜਾ ਰਹੀ ਸੀ, ਜਿਸ ਹੇਠਾਂ ਇਸ ਦਾ ਮੋਟਰਸਾਈਕਲ ਆ ਕੇ ਚਕਨਾਚੂਰ ਹੋ ਗਿਆ ਪਰ ਇਹ ਜ਼ਖ਼ਮੀ ਹਾਲਤ 'ਚ ਲਾਗੇ ਹੀ ਡਿੱਗਿਆ ਰਿਹਾ | ਸੂਚਨਾ ਮਿਲਣ 'ਤੇ ਇਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ, ਜਿਸ ਦੀ ਪਛਾਣ ਉਂਕਾਰ ਸਿੰਘ ਪੁੱਤਰ ਮਹਿੰਗਾ ਸਿੰਘ ਵਾਸੀ ਪਿੰਡ ਪਚਰੰਗਾ ਜਲੰਧਰ ਵਜੋਂ ਹੋਈ ਹੈ | ਇਸ ਦੇ ਵਾਰਸਾਂ ਨੂੰ ਸੂਚਿਤ ਕਰਨ ਲਈ ਕਰਮਚਾਰੀ ਭੇਜ ਦਿੱਤੇ ਗਏ ਹਨ |
ਪਿਛਲੀ ਖ਼ਬਰ ਪੀਰ ਬਾਬਾ ਰਹਿਮਤ ਸ਼ਾਹ ਅਲੀ ਦਾ ਸਾਲਾਨਾ ਮੇਲਾ ਕਰਵਾਇਆ ਅਗਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਵਲੋਂ ਤਰਸੇਮ ਸਿੰਘ ਪੀਟਰ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।