23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ 'ਚ ਸਮਰ ਕੈਂਪ

ਅਜੀਤ ਡੈਸਕ 02-06-2025
ਸੁਲਤਾਨਪੁਰ ਲੋਧੀ, 1 ਜੂਨ (ਨਰੇਸ਼ ਹੈਪੀ)-ਸ਼੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਵਿਚ ਕੇ ਜੀ ਵਿੰਗ, ਪ੍ਰਾਇਮਰੀ ਵਿੰਗ ਤੇ ਮਿਡਲ ਵਿੰਗ ਦੇ ਵਿਦਿਆਰਥੀਆਂ ਲਈ ਤਿੰਨ ਰੋਜ਼ਾ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ | ਕੈਂਪ 'ਚ ਵੱਖ-ਵੱਖ ਗਤੀਵਿਧੀਆਂ ਜਿਵੇਂ ਆਰਟ ਐਂਡ ਕਰਾਫ਼ਟ, ਡਾਂਸ, ਫਨ ਵਿਦ ਸਾਇੰਸ ਐਂਡ ਮੈਥ, ਲਿਟਰੇਸੀ, ਕੁਕਿੰਗ ਵਿਦਆਊਟ ਫਾਇਰ, ਕਵਿਤਾ ਉਚਾਰਨ ਅਤੇ ਸਪੋਰਟਸ ਆਦਿ ਕਈ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ 'ਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ: ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜ: ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ: ਨਿਮਰਤਾ ਕੌਰ ਤੇ ਪਿ੍ੰਸੀਪਲ ਰੇਨੂੰ ਅਰੋੜਾ ਨੇ ਸਮਰ ਕੈਂਪ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ |
ਪਿਛਲੀ ਖ਼ਬਰ ਸੁਖਦੇਵ ਸਿੰਘ ਢੀਂਡਸਾ ਦੀ ਮੌਤ 'ਤੇ ਦੁੱਖ ਪ੍ਰਗਟ ਅਗਲੀ ਖ਼ਬਰ ਦਿੱਲੀ 'ਚ ਭਾਜਪਾ ਸਰਕਾਰ ਨੇ ਦੰਗਾਂ ਪੀੜਤਾਂ ਨੂੰ ਨੌਕਰੀਆਂ ਦੇ ਕੇ ਪੀੜਤਾਂ ਦੇ ਜ਼ਖ਼ਮਾਂ 'ਤੇ ਮੱਲ੍ਹਮ ਲਾਈ-ਪਿਆਰਾ ਪਾਜੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।