30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸ਼ਹਿਰ 'ਚੋਂ ਕੂੜੇ ਦੇ ਨਿਪਟਾਰੇ ਲਈ ਅੱਜ ਯੂਨੀਅਨ ਆਗੂਆਂ ਨੂੰ ਬੁਲਾ ਕੇ ਗੱਲ ਕਰਾਂਗਾ-ਅਮਿਤ ਕੁਮਾਰ ਪੰਚਾਲ

ਅਜੀਤ ਡੈਸਕ 24-09-2025
ਕਪੂਰਥਲਾ, 23 ਸਤੰਬਰ (ਅਮਰਜੀਤ ਕੋਮਲ)-ਨਗਰ ਨਿਗਮ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਕਾਰਨ ਸ਼ਹਿਰ ਵਿਚ ਵੱਧ ਰਹੇ ਕੂੜੇ ਦੇ ਢੇਰਾਂ ਕਾਰਨ ਗੰਦਗੀ ਫੈਲਣ ਦੇ ਖ਼ਦਸ਼ੇ ਨੂੰ ਲੈ ਕੇ ਅੱਜ ਨਗਰ ਨਿਗਮ ਦੀ ਮੇਅਰ ਕੁਲਵੰਤ ਕੌਰ, ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ ਤੇ ਡਿਪਟੀ ਮੇਅਰ ਵਿਨੋਦ ਸੂਦ ਦੀ ਅਗਵਾਈ ਵਿਚ ਨਗਰ ਕੌਂਸਲਰਾਂ ਦਾ ਇਕ ਵਫ਼ਦ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮਿਲਿਆ | ਵਫ਼ਦ ਨੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਸ਼ਹਿਰ ਵਿਚੋਂ ਕੂੜਾ ਚੁਕਵਾਉਣ ਲਈ ਨਗਰ ਪਾਲਿਕਾ ਕਰਮਚਾਰੀ ਸੰਗਠਨ ਦੇ ਆਗੂਆਂ ਦੀ ਮੀਟਿੰਗ ਬੁਲਾ ਕੇ ਇਸ ਦਾ ਢੁਕਵਾਂ ਹੱਲ ਕੱਢਿਆ ਜਾਵੇ | ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੀ ਮੇਅਰ ਤੇ ਕੌਂਸਲਰਾਂ ਨੂੰ ਭਰੋਸਾ ਦਿਵਾਇਆ ਕਿ ਉਹ 24 ਸਤੰਬਰ ਨੂੰ ਨਗਰ ਨਿਗਮ ਦੇ ਹੜਤਾਲੀ ਮੁਲਾਜ਼ਮਾਂ ਦੀ ਇਕ ਮੀਟਿੰਗ ਬੁਲਾ ਕੇ ਉਨ੍ਹਾਂ ਨਾਲ ਗੱਲ ਕਰਨਗੇ ਤਾਂ ਜੋ ਸ਼ਹਿਰ ਵਿਚੋਂ ਕੂੜੇ ਦਾ ਨਿਪਟਾਰਾ ਕੀਤਾ ਜਾ ਸਕੇ | ਮੰਗ ਪੱਤਰ ਵਿਚ ਨਗਰ ਕੌਂਸਲਰਾਂ ਨੇ ਕਿਹਾ ਕਿ ਸ਼ਹਿਰ ਵਿਚ ਜਨਤਕ ਥਾਵਾਂ ਤੇ ਸੜਕਾਂ 'ਤੇ ਕੂੜੇ ਦੇ ਲੱਗ ਰਹੇ ਢੇਰਾਂ ਕਾਰਨ ਸ਼ਹਿਰ ਵਿਚ ਬਿਮਾਰੀ ਫੈਲਣ ਦਾ ਖ਼ਦਸ਼ਾ ਹੈ | ਕੌਂਸਲਰਾਂ ਨੇ ਦੱਸਿਆ ਕਿ ਉਨ੍ਹਾਂ ਨਗਰ ਨਿਗਮ ਦੀ ਕਮਿਸ਼ਨਰ ਦੀ ਮੌਜੂਦਗੀ ਵਿਚ ਯੂਨੀਅਨ ਆਗੂਆਂ ਨਾਲ ਮੁਲਾਕਾਤ ਕੀਤੀ ਸੀ ਤੇ ਉਨ੍ਹਾਂ ਨੂੰ ਇਹ ਵੀ ਕਿਹਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ, ਪਰ ਤਿਉਹਾਰਾਂ ਦੇ ਦਿਨਾਂ ਨੂੰ ਧਿਆਨ ਵਿਚ ਰੱਖਦਿਆਂ ਸਾਨੂੰ ਕੂੜਾ ਚੁੱਕਣ ਲਈ ਦਿੱਤਾ ਜਾਵੇ, ਪਰ ਉਨ੍ਹਾਂ ਨੇ ਸਾਡੀ ਗੱਲ ਮੰਨਣ ਤੋਂ ਇਨਕਾਰ ਕਰ ਦਿੱਤਾ | ਕੌਂਸਲਰਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਉਹ ਹੜਤਾਲੀ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਸਰਕਾਰ ਦੇ ਧਿਆਨ ਵਿਚ ਲਿਆਉਣ ਤਾਂ ਜੋ ਮੁਲਾਜ਼ਮ ਹੜਤਾਲ ਛੱਡ ਕੇ ਮੁੜ ਆਪਣੇ ਕੰਮ 'ਤੇ ਪਰਤ ਸਕਣ | ਇਸ ਮੌਕੇ ਹਰਜੀਤ ਸਿੰਘ, ਸੁਰਿੰਦਰ ਸਿੰਘ, ਸਵਿਤਾ ਸ਼ਰਮਾ, ਹਰਸਿਮਰਨਜੀਤ ਸਿੰਘ ਪਿ੍ੰਸ, ਮਨਜੀਤ ਸਿੰਘ, ਅਜਮੇਰ ਸਿੰਘ, ਤਰਸੇਮ ਸਿੰਘ, ਦੀਪਕ ਸਲਵਾਨ, ਤਜਿੰਦਰ ਸਿੰਘ ਭੰਡਾਰੀ, ਡਾ. ਓ.ਪੀ.ਕੇ. ਅਟਵਾਲ, ਤਰਸੇਮ ਲਾਲ, ਕੁਲਦੀਪ ਸਿੰਘ, ਨਰਿੰਦਰ ਕੌਰ, ਕੇਹਰ ਸਿੰਘ, ਬਿਮਲਾ ਦੇਵੀ, ਕਰਨ ਮਹਾਜਨ, ਸੰਦੀਪ ਸਿੰਘ, ਦੀਪ ਸਿੰਘ, ਤਲਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਨੁੱਖਤਾ ਦੀ ਸੇਵਾ ਸੁਸਾਇਟੀ ਨੇ ਹੜ੍ਹ ਮਾਰੇ ਖੇਤਰਾਂ ਵਿਚ ਮੱਛਰ ਮਾਰ ਦਵਾਈ ਦਾ ਕੀਤਾ ਛਿੜਕਾਅ <br/> ਅਗਲੀ ਖ਼ਬਰ ਨੌਜਵਾਨ ਲੜਕੀ ਦੀ ਭੇਦਭਰੇ ਹਾਲਾਤ 'ਚ ਹੋਈ ਮੌਤ ਦੇ ਸੰਬੰਧ 'ਚ ਪਰਿਵਾਰਿਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਲਈ ਰੋਸ ਪ੍ਰਗਟਾਇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।