30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ <br/>

ਅਜੀਤ ਡੈਸਕ 24-09-2025
ਕਪੂਰਥਲਾ, 23 ਸਤੰਬਰ (ਅਮਨਜੋਤ ਸਿੰਘ ਵਾਲੀਆ)-ਸਿਹਤ ਵਿਭਾਗ ਵਿਚ ਕੰਮ ਕਰ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ 2 ਮਹੀਨੇ ਦੀ ਤਨਖ਼ਾਹ ਨਾ ਦਿੱਤੇ ਜਾਣ ਅਤੇ ਹੋਰ ਜਾਇਜ਼ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਰਾਮ ਸਿੰਘ ਨੇ ਦੱਸਿਆ ਕਿ ਕਰਮਚਾਰੀ ਪਹਿਲਾਂ ਹੀ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ ਉੱਪਰੋਂ ਸਰਕਾਰ ਵਲੋਂ 2 ਮਹੀਨੇ ਦਾ ਸਮਾਂ ਲੰਘ ਜਾਣ ਦੇ ਬਾਵਜੂਦ ਕਰਮਚਾਰੀਆਂ ਦੀ ਤਨਖ਼ਾਹ ਜਾਰੀ ਨਹੀਂ ਕੀਤੀ ਗਈ ਹੈ | ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਕੌਰ ਨੇ ਕਿਹਾ ਕਿ ਤਨਖ਼ਾਹਾਂ ਨਾ ਮਿਲਣ ਕਾਰਨ ਸਾਰੇ ਕਰਮਚਾਰੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ | ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਜਲਦ ਤੋਂ ਜਲਦ ਉਨ੍ਹਾਂ ਦੀ 2 ਮਹੀਨੇ ਦੀ ਤਨਖ਼ਾਹ ਜਾਰੀ ਕੀਤੀ ਜਾਵੇ ਨਹੀਂ ਤਾਂ ਉਹ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਵੀ ਡਿਊਟੀ ਦਾ ਬਾਈਕਾਟ ਕਰਨ ਲਈ ਮਜਬੂਰ ਹੋਣਗੇ | ਇਸ ਤੋਂ ਇਲਾਵਾ ਸਿਹਤ ਵਿਭਾਗ ਵਿਚ ਏ.ਜੀ.ਓ. ਅਧੀਨ ਕੰਮ ਕਰਦੇ ਕਰਮਚਾਰੀਆਂ ਵੱਲੋਂ ਵੀ 2 ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪੰਕਜ ਵਾਲੀਆ, ਸੰਤੋਸ਼, ਪਿ੍ਅੰਕਾ, ਆਸ਼ਾ, ਵਿਸ਼ਾਲ ਰਾਜ, ਮਨੀਸ਼ ਕੁਮਾਰ, ਰਮਿੰਦਰ, ਬਲਬੀਰ ਕੌਰ, ਅਵਨੇਸ਼ ਤੋਂ ਇਲਾਵਾ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਟਾਵਰ 'ਚੋਂ ਸਾਮਾਨ ਚੋਰੀ ਕਰਕੇ ਲਿਜਾਣ ਸੰਬੰਧੀ ਕੇਸ ਦਰਜ ਅਗਲੀ ਖ਼ਬਰ ਘਰ ਦੇ ਬਾਹਰ ਖੇਡ ਰਹੇ ਇਕ ਬੱਚੇ ਨੂੰ ਅਵਾਰਾ ਕੁੱਤੇ ਨੇ ਵੱਢਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।