30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

50 ਨਸ਼ੀਲੇ ਕੈਪਸੂਲਾਂ ਸਮੇਤ ਔਰਤ ਕਾਬੂ

ਅਜੀਤ ਡੈਸਕ 24-09-2025
ਭੁਲੱਥ, 23 ਸਤੰਬਰ (ਮੇਹਰ ਚੰਦ ਸਿੱਧੂ)-ਥਾਣਾ ਭੁਲੱਥ ਦੇ ਐੱਸ.ਐੱਚ.ਓ. ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਰਗਰਮੀ ਵਰਤਦੇ ਹੋਏ ਪੁਲਿਸ ਪਾਰਟੀ ਜਦੋਂ ਗਸ਼ਤ ਦੌਰਾਨ ਮੁਹੱਲਾ ਬਾਦਲਪੁਰ ਭੁਲੱਥ ਦੇ ਨਜ਼ਦੀਕ ਪੁੱਜੀ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮੀਨਾ ਪਤਨੀ ਲੇਟ ਬਿਕਰਮਜੀਤ ਸਿੰਘ ਵਾਸੀ ਮੁਹੱਲਾ ਬਾਦਲਪੁਰ ਜੋ ਕਿ ਨਸ਼ੇ ਦੇ ਕੈਪਸੂਲ ਵੇਚਦੀ ਹੈ ਤੇ ਇਸ ਸਮੇਂ ਬਾਦਲਪੁਰ ਦੇ ਸ਼ਮਸ਼ਾਨਘਾਟ ਦੇ ਗੇਟ ਅੱਗੇ ਖੜੀ ਹੈ, ਜਦੋਂ ਪੁਲਿਸ ਪਾਰਟੀ ਵਲੋਂ ਮੁਖ਼ਬਰ ਦੀ ਇਤਲਾਹ ਅਨੁਸਾਰ ਦੱਸੀ ਹੋਈ ਜਗ੍ਹਾ 'ਤੇ ਜਾ ਕੇ ਔਰਤ ਨੂੰ ਕਾਬੂ ਕੀਤਾ ਤਾਂ ਉਸ ਪਾਸੋਂ 50 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ | ਉਕਤ ਔਰਤ ਖ਼ਿਲਾਫ਼ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ |

ਪਿਛਲੀ ਖ਼ਬਰ ਜ਼ਮੀਨ ਦੇ ਕਾਗ਼ਜ਼ਾਤ ਨਾਲ ਛੇੜਛਾੜ ਕਰਨ ਸੰਬੰਧੀ ਪੰਜ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਮਹਿਲਾ ਤੋਂ ਵਾਲੀ ਝਪਟ ਕੇ ਲਿਜਾਣ ਸੰਬੰਧੀ ਦੋ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।