30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਤਨਖ਼ਾਹਾਂ ਨਾ ਮਿਲਣ ਦੇ ਕਾਰਨ ਐੱਨ.ਐੱਚ.ਐੱਮ ਕਰਮਚਾਰੀਆਂ ਦੀਆਂ ਸਮੱਸਿਆਵਾਂ ਵਿਚ ਵਾਧਾ <br/>

ਅਜੀਤ ਡੈਸਕ 24-09-2025
ਢਿਲਵਾਂ, 23 ਸਤੰਬਰ (ਪ੍ਰਵੀਨ ਕੁਮਾਰ)-ਮੁੱਢਲਾ ਸਿਹਤ ਕੇਂਦਰ ਢਿਲਵਾਂ ਵਿਖੇ ਐੱਨ.ਐੱਚ.ਐੱਮ ਅਧੀਨ ਆਪਣੀਆਂ ਸੇਵਾਵਾਂ ਦੇ ਰਹੇ ਸਿਹਤ ਕਰਮੀਆਂ ਨੂੰ ਪਿਛਲੇ ਕਰੀਬ ਢਾਈ ਮਹੀਨੇ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਉਨ੍ਹਾਂ ਦੀਆ ਮੁਸ਼ਕਿਲਾਂ ਵਧ ਰਹੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਗੌਰਵ ਕੁਮਾਰ ਨੇ ਦੱਸਿਆ ਕਿ ਉਹ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀ ਹਨ ਤੇ ਪਿਛਲੇ ਸਮੇਂ ਤੋਂ ਸਿਹਤ ਵਿਭਾਗ ਵਿਚ ਆਪਣੀਆਂ ਨਿਰੰਤਰ ਸੇਵਾਵਾਂ ਨਿਭਾਅ ਰਹੇ ਹਨ | ਉਨ੍ਹਾਂ ਕਿਹਾ ਕਿ ਇੱਕ ਤਾਂ ਪਹਿਲਾਂ ਹੀ ਕਰਮਚਾਰੀਆਂ ਦੀਆਂ ਤਨਖ਼ਾਹਾਂ ਘੱਟ ਹਨ ਤੇ ਪਿਛਲੇ ਕਰੀਬ ਢਾਈ ਮਹੀਨੇ ਬੀਤਣ ਦੇ ਬਾਅਦ ਵੀ ਕਰਮਚਾਰੀਆਂ ਨੂੰ ਤਨਖ਼ਾਹਾਂ ਨਹੀਂ ਦਿੱਤੀਆਂ ਗਈਆਂ, ਜਿਸ ਕਾਰਨ ਇਸ ਮਹਿੰਗਾਈ ਭਰੇ ਦੌਰ ਵਿਚ ਕਰਮਚਾਰੀਆਂ ਵੱਲੋਂ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਰਿਹਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਮੇਸ਼ਾ ਹੀ ਉਨ੍ਹਾਂ ਨਾਲ ਮਤਰੇਆ ਸਲੂਕ ਕੀਤਾ ਜਾਂਦਾ ਹੈ, ਤਨਖ਼ਾਹਾਂ ਵਿਚ ਵਾਧਾ ਤਾਂ ਕੀ ਕਰਨਾ ਸਮੇਂ ਸਿਰ ਤਨਖ਼ਾਹਾਂ ਨਾ ਦੇ ਕੇ ਸਰਕਾਰ ਕਰਮਚਾਰੀਆਂ ਦੀਆਂ ਸਮੱਸਿਆਵਾਂ ਵਿਚ ਵਾਧਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਮਜਬੂਰਨ ਉਨ੍ਹਾਂ ਨੂੰ ਆਪਣੀਆਂ ਤਨਖ਼ਾਹਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ | ਇਸ ਮੌਕੇ ਉਨ੍ਹਾਂ ਵਲੋਂ ਮੁੱਢਲਾ ਸਿਹਤ ਕੇਂਦਰ ਢਿਲਵਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਪ੍ਰੇਮ ਕੁਮਾਰ ਨੂੰ ਮੰਗ ਪੱਤਰ ਦਿੰਦਿਆਂ ਉਨ੍ਹਾਂ ਦੀਆ ਤਨਖ਼ਾਹਾਂ ਤੁਰੰਤ ਜਾਰੀ ਕਰਨ ਬਾਰੇ ਕਿਹਾ | ਇਸ ਮੌਕੇ ਲਖਵਿੰਦਰ ਕੌਰ ਤੇ ਮਨਦੀਪ ਕੌਰ ਐੱਮ.ਪੀ.ਐਚ.ਡਬਲਯੂ, ਜਸਬੀਰ ਕੌਰ, ਗੁਰਪ੍ਰੀਤ ਕੌਰ, ਪੰਚਮਨੀਤ ਕੌਰ ਸੀ.ਐਚ.ਓ, ਰਾਣੀ ਤੇ ਕੁਲਜੀਤ ਕੌਰ ਏ.ਐਨ.ਐਮ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਪਿੰਡ ਬਾਘੂਵਾਲ ਤੇ ਕੰਮੇਵਾਲ ਦੇ ਲੋਕਾਂ ਨੂੰ ਕਣਕ ਦਾ ਬੀਜ, ਖਾਦ ਤੇ ਡੀਜ਼ਲ ਮੁਹੱਈਆ ਕਰਵਾਇਆ ਜਾਵੇਗਾ-ਬ... ਅਗਲੀ ਖ਼ਬਰ ਜ਼ਮੀਨ ਦੇ ਕਾਗ਼ਜ਼ਾਤ ਨਾਲ ਛੇੜਛਾੜ ਕਰਨ ਸੰਬੰਧੀ ਪੰਜ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।