01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ ਵਲੋਂ ਦਾਣਾ ਮੰਡੀ ਢਿਲਵਾਂ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ <br/>

ਅਜੀਤ ਡੈਸਕ 24-09-2025
ਢਿਲਵਾਂ, 23 ਸਤੰਬਰ (ਪ੍ਰਵੀਨ ਕੁਮਾਰ)-ਮੰਡੀਆਂ ਅੰਦਰ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਦਾਣਾ ਮੰਡੀ ਢਿਲਵਾਂ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ ਨੇ ਕੀਤਾ | ਦਾਣਾ ਮੰਡੀ ਢਿਲਵਾਂ ਵਿਖੇ ਈ.ਐਫ਼ ਟਰੇਡਿੰਗ ਕੰਪਨੀ ਤੇ ਆਈ ਝੋਨੇ ਦੀ ਫ਼ਸਲ ਦੀ ਖ਼ਰੀਦ ਸਰਕਾਰੀ ਖ਼ਰੀਦ ਏਜੰਸੀ ਮਾਰਕਫੈੱਡ ਵਲੋਂ ਕੀਤੀ ਗਈ ਹੈ | ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਪਾਠਕ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮੰਡੀ ਅੰਦਰ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀ ਅੰਦਰ ਕਿਸਾਨਾਂ ਦੀ ਸਹੂਲਤ ਲਈ ਸਭ ਪ੍ਰਬੰਧ ਮੁਕੰਮਲ ਹਨ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਕਟਾਈ ਲਈ ਕਾਹਲੀ ਨਾ ਕਰਨ ਅਤੇ ਝੋਨਾ ਪੱਕਣ ਤੇ ਹੀ ਕਟਵਾਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕੋਈ ਮੁਸ਼ਕਿਲ ਨਾ ਆਵੇ | ਇਸ ਮੌਕੇ ਉਨ੍ਹਾਂ ਨਾਲ ਆਪ ਆਗੂ ਵਿੱਕੀ ਭੰਮਰਾ, ਹਰਜੀਤ ਸਿੰਘ ਗੁਡਾਨਾ, ਆੜ੍ਹਤੀ ਯੂਨੀਅਨ ਦਾਣਾ ਮੰਡੀ ਢਿਲਵਾਂ ਦੇ ਪ੍ਰਧਾਨ ਸੁਖਦੇਵ ਸਿੰਘ, ਮੱਖਣ ਸਿੰਘ ਧਾਲੀਵਾਲ, ਆਯੋਧ ਸਿੰਘ, ਲੇਖਾਕਾਰ ਸੁਖਦੇਵ ਸਿੰਘ, ਰਾਮ ਲਾਲ, ਮਾਰਕਫੈੱਡ ਦੇ ਇੰਸਪੈਕਟਰ ਅਮਿੱਤ ਕੁਮਾਰ ਤੇ ਪ੍ਰਗਟ ਸਿੰਘ,ਇਕਬਾਲ ਸਿੰਘ, ਰਾਜੇਸ਼ ਕੁਮਾਰ ਮੁਨੀਮ, ਕਮਲਪ੍ਰੀਤ ਸਿੰਘ ਆਦਿ ਸਮੇਤ ਹੋਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਭੁਲੱਥ ਵਿਚ ਰਾਮ ਲੀਲ੍ਹਾ ਸ਼ੁਰੂ, ਪ੍ਰਧਾਨ ਰਸ਼ਪਾਲ ਸ਼ਰਮਾ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਜਮੀਅਤ ਉਲਮਾ ਹਿੰਦ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਪਿੰਡ ਰਾਮਪੁਰ ਗੋਰੇ ਵਿਚ ਮੁਫ਼ਤ ਮੈਡੀਕਲ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।