16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਈ-ਰਿਕਸ਼ਾ ਚਾਲਕ ਦੀ ਟਰਾਲੀ ਹੇਠਾਂ ਆਉਣ ਕਾਰਨ ਮੌਤ

ਅਜੀਤ ਡੈਸਕ 22-10-2025
ਕਪੂਰਥਲਾ, 21 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਈ-ਰਿਕਸ਼ਾ ਤੇ ਰਿਕਸ਼ੇ ਦੀ ਟੱਕਰ ਹੋਣ ਉਪਰੰਤ ਈ-ਰਿਕਸ਼ਾ ਚਾਲਕ ਦੀ ਟਰਾਲੀ ਹੇਠਾਂ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਸ਼ਵਨੀ ਪੁੱਤਰ ਪਰਸ਼ੂ ਰਾਮ ਵਾਸੀ ਡੈਣਵਿੰਡ ਜੋ ਕਿ ਈ-ਰਿਕਸ਼ਾ ਚਲਾਉਂਦਾ ਹੈ ਤੇ ਬੀਤੀ ਦੇਰ ਸ਼ਾਮ ਜਦੋਂ ਉਹ ਘਰ ਵਾਪਸ ਆ ਰਿਹਾ ਸੀ ਤਾਂ ਕਰਤਾਰਪੁਰ ਰੋਡ 'ਤੇ ਕਰਾਈਸਟਕਿੰਗ ਸਕੂਲ ਨੇੜੇ ਇਕ ਰਿਕਸ਼ੇ ਨਾਲ ਟੱਕਰ ਹੋ ਗਈ, ਜਿਸ ਕਾਰਨ ਉਸਦਾ ਈ-ਰਿਕਸ਼ਾ ਪਲਟ ਗਿਆ ਤੇ ਉਹ ਕੋਲ ਦੀ ਲੰਘ ਰਹੀ ਟਰਾਲੀ ਹੇਠਾਂ ਆ ਗਿਆ ਤੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਸਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਤਾਂ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ ਅਗਲੀ ਖ਼ਬਰ ਜ਼ਿਲ੍ਹੇ 'ਚ ਸਰਕਾਰੀ ਖ਼ਰੀਦ ਏਜੰਸੀਆਂ ਨੇ 3,64,372 ਮੀਟਰਿਕ ਟਨ ਝੋਨਾ ਖ਼ਰੀਦਿਆ- ਡੀ. ਸੀ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।