16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

ਅਜੀਤ ਡੈਸਕ 22-10-2025
ਕਪੂਰਥਲਾ, 21 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਵਡਾਲਾ ਫਲਾਈਓਵਰ ਦੇ ਹੇਠਾਂ ਰੇਲਵੇ ਲਾਈਨਾਂ 'ਤੇ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਏ.ਐੱਸ.ਆਈ. ਸੁਖਜਿੰਦਰ ਸਿੰਘ ਤੇ ਹੈੱਡ ਕਾਂਸਟੇਬਲ ਜਸਕੀਰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਾਇੰਸ ਸਿਟੀ ਚੌਂਕੀ ਤੋਂ ਏ.ਅੱੈਸ.ਆਈ.ਪਾਲ ਸਿੰਘ ਦਾ ਫ਼ੋਨ ਆਇਆ ਕਿ ਵਡਾਲਾ ਫਲਾਈਓਵਰ ਹੇਠਾਂ ਰੇਲਵੇ ਲਾਈਨਾਂ 'ਤੇ ਇਕ ਵਿਅਕਤੀ ਦੀ ਲਾਸ਼ ਪਈ ਹੈ | ਜਿਸ 'ਤੇ ਉਹ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਆਸ ਪਾਸ ਪੁੱਛਗਿੱਛ ਕੀਤੀ ਤਾਂ ਮਿ੍ਤਕ ਵਿਅਕਤੀ ਦੀ ਪਹਿਚਾਣ ਮਲਕੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਢਪਈ ਵਜੋਂ ਹੋਈ | ਜਿਸਦੀ ਪਹਿਚਾਣ ਪਿੰਡ ਢਪਈ ਦੇ ਸਰਪੰਚ ਅਸ਼ਵਨੀ ਕੁਮਾਰ ਨੇ ਕੀਤੀ ਹੈ | ਦੱਸਿਆ ਜਾ ਰਿਹਾ ਹੈ ਮਿ੍ਤਕ ਵਿਅਕਤੀ ਦਾ ਮਾਪਿਆਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਇਕੱਲਾ ਹੀ ਰਹਿੰਦਾ ਸੀ | ਰੇਲਵੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਤਿਉਹਾਰ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹਜ਼ਾਰਾਂ ਸੰਗਤਾਂ ਹੋਈਆਂ ਨਤਮਸਤਕ ਅਗਲੀ ਖ਼ਬਰ ਈ-ਰਿਕਸ਼ਾ ਚਾਲਕ ਦੀ ਟਰਾਲੀ ਹੇਠਾਂ ਆਉਣ ਕਾਰਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।