ਫਗਵਾੜਾ, 21 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਦੁਆਰਾ ਸਥਾਪਿਤ ਅਤੇ ਬਾਬਾ ਜੀ ਦੀ ਦੋਹਤੀ ਬੀਬੀ ਜਸਵਿੰਦਰ ਕੌਰ ਕੈਨੇਡਾ ਦੀ ਅਗਵਾਈ ਹੇਠ ਚੱਲ ਰਿਹਾ ਸ੍ਰੀ ਗੁਰੂ ਹਰਗੋਬਿੰਦ ਮਾਡਲ ਮਿਸ਼ਨਰੀ ਸੀਨੀਅਰ ਸੈਕੰਡਰੀ ਸਕੂਲ ਹਰਗੋਬਿੰਦਗੜ੍ਹ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਥਾਣਾ ਰਾਵਲਪਿੰਡੀ ਦੇ ਐੱਸ.ਐੱਚ.ਓ. ਮੇਜਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਵਿੱਦਿਆ ਦੇ ਖੇਤਰ ਵਿਚ ਵਧੀਆਂ ਮੱਲਾ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਵਿਦਿਆਰਥੀਆਂ ਵਲੋਂ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ | ਸਕੂਲ ਪਿ੍ੰਸੀਪਲ ਡਾ: ਗੁਰਦੇਵ ਕੌਰ ਬਾਜਵਾ, ਚੇਅਰਪਰਸਨ ਜਸਵਿੰਦਰ ਕੌਰ ਅਤੇ ਪ੍ਰਧਾਨ ਫ਼ਤਿਹ ਸਿੰਘ ਵਲੋਂ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀ ਸਭਨਾਂ ਨੂੰ ਵਧਾਈ ਦਿੱਤੀ | ਇਸ ਮੌਕੇ 'ਤੇ ਪ੍ਰਧਾਨ ਫ਼ਤਿਹ ਸਿੰਘ, ਚੇਅਰਪਰਸਨ ਜਸਵਿੰਦਰ ਕੌਰ, ਪਿ੍ੰਸੀਪਲ ਡਾ: ਗੁਰਦੇਵ ਕੌਰ ਬਾਜਵਾ, ਹੁਕਮ ਸਿੰਘ ਟਰਾਂਸਪੋਰਟਰ, ਜੋਗਾ ਸਿੰਘ ਢੱਡੇ, ਪਰਮਜੀਤ ਕੌਰ ਟਰੱਸਟੀ, ਸੁਖਵਿੰਦਰ ਕੌਰ ਟਰੱਸਟੀ, ਡਾ: ਦਰਸ਼ਨ ਸਿੰਘ ਬਜਾਜ , ਚੇਤਨਾ ਰਾਣੀ, ਇੰਦਰਜੀਤ ਕੌਰ, ਮਨਜੀਤ ਕੌਰ, ਪ੍ਰੀਆ, ਮੈਡਮ ਅਨਜੀਤ ਕੌਰ, ਹਰਦੀਪ ਸਿੰਘ, ਮੁਸਕਾਨ ਅਤੇ ਵਿਦਿਆਰਥੀ ਹਾਜ਼ਰ ਸਨ |