ਕਪੂਰਥਲਾ, 21 ਅਕਤੂਬਰ (ਅਮਰਜੀਤ ਕੋਮਲ)-ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਬਾਬਾ ਸ੍ਰੀ ਚੰਦ ਜੀ ਨਿਸ਼ਕਾਮ ਸੇਵਾ ਸੁਸਾਇਟੀ ਰਜਿਸਟਰਡ ਕਪੂਰਥਲਾ ਦੇ ਸਰਪ੍ਰਸਤ ਬਾਬਾ ਹਰਜੀਤ ਸਿੰਘ ਵੀਟ ਗ੍ਰਾਸ ਵਾਲਿਆਂ ਵਲੋਂ ਪ੍ਰਵਾਸੀ ਵੀਰਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਤਾਰਪੁਰ ਰੋਡ ਵਿਖੇ ਸਾਲਾਨਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ਦੀਵਾਨਾਂ ਵਿਚ ਭਾਈ ਗੁਰਮੀਤ ਸਿੰਘ, ਭਾਈ ਰਣਜੀਤ ਸਿੰਘ, ਭਾਈ ਮੰਗਤ ਸਿੰਘ, ਭਾਈ ਗੁਰਦਾਸ ਸਿੰਘ, ਭਾਈ ਮੰਗਤ ਸਿੰਘ ਤਰਨਤਾਰਨ ਵਾਲਿਆਂ ਦੇ ਜਥੇ ਨੇ ਕੀਰਤਨ ਰਾਹੀਂ ਅਤੇ ਭਾਈ ਬਲਜਿੰਦਰ ਸਿੰਘ ਚੰਨਾ, ਭਾਈ ਪਰਮਿੰਦਰ ਸਿੰਘ, ਭਾਈ ਸੁਖਰਾਜ ਸਿੰਘ ਕਥਾਵਾਚਕ ਨੇ ਕਥਾ ਵਿਚਾਰਾਂ ਦੁਆਰਾ ਅਤੇ ਕਵੀਸ਼ਰੀ ਜਥਿਆਂ ਨੇ ਇਤਿਹਾਸਿਕ ਵਾਰਾਂ ਰਾਹੀਂ ਸੰਗਤਾਂ ਨੂੰ ਬਾਬਾ ਸ੍ਰੀ ਚੰਦ ਜੀ ਦੇ ਜੀਵਨ ਇਤਿਹਾਸ ਸਬੰਧੀ ਚਾਨਣਾ ਪਾਇਆ | ਭਾਈ ਰਣਜੀਤ ਸਿੰਘ ਨੇ ਕਿਹਾ ਕਿ ਬਾਬਾ ਸ੍ਰੀ ਚੰਦ ਜੀ ਦਾ ਸਮੁੱਚਾ ਜੀਵਨ ਪ੍ਰਮਾਤਮਾ ਦੀ ਭਗਤੀ, ਸ਼ਰਧਾ ਅਤੇ ਵਿਸ਼ਵਾਸ ਨੂੰ ਸਮਰਪਿਤ ਹੈ, ਉਨ੍ਹਾਂ ਦੀਆਂ ਸਿੱਖਿਆਵਾਂ ਦੁਆਰਾ ਮਨੁੱਖੀ ਜੀਵਨ ਦੀ ਸਾਰਥਿਕਤਾ ਨੂੰ ਪਾਇਆ ਜਾ ਸਕਦਾ ਹੈ | ਇਸ ਮੌਕੇ ਸੰਤ ਮਹਾਂਪੁਰਸ਼ ਬਾਬਾ ਲੀਡਰ ਸਿੰਘ ਜੀ ਸੈਫਲਾਬਾਦ ਵਾਲੇ, ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ ਅਤੇ ਬਾਬਾ ਬਲਵਿੰਦਰ ਸਿੰਘ ਆਦਿ ਮਹਾਂਪੁਰਸ਼ਾਂ ਨੇ ਹਾਜ਼ਰੀ ਭਰੀ | ਸਮਾਗਮ ਪ੍ਰਬੰਧਕ ਬਾਬਾ ਹਰਜੀਤ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਬਾ ਸ਼੍ਰੀ ਚੰਦ ਜੀ ਮਹਾਨ ਤਪੱਸਵੀ, ਧਰਮੀ ਮਹਾਂਪੁਰਖ ਸਨ, ਉਨ੍ਹਾਂ ਦੇ ਸਮੁੱਚੇ ਜੀਵਨ ਨੂੰ ਵਿਚਾਰਨਾ ਤੇ ਉਪਦੇਸ਼ਾਤਮਕ ਸਿੱਖਿਆਵਾਂ ਨੂੰ ਜੀਵਨ ਦਾ ਆਧਾਰ ਬਣਾਉਣਾ ਚਾਹੀਦਾ ਹੈ | ਸਮਾਗਮ ਵਿਚ ਪ੍ਰਬੰਧਕ ਕਮੇਟੀ ਨੇ ਸਮੂਹ ਮਹਾਂਪੁਰਸ਼ਾਂ, ਰਾਗੀ, ਢਾਡੀ, ਕਵੀਸ਼ਰ, ਜਥਿਆਂ ਅਤੇ ਸਹਿਯੋਗੀ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ੍ਹ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਪ੍ਰਵਾਸੀ ਵੀਰ ਜਗੀਰ ਸਿੰਘ ਪੱਤੜ, ਬਲਬੀਰ ਸਿੰਘ ਪੱਤੜ, ਬਲਰਾਜ ਸਿੰਘ, ਜੁਵਰਾਜ ਸਿੰਘ ਪੱਤੜ ,ਲਾਡੀ ਪੱਤੜ ਸਮੇਤ ਸਮੂਹ ਸੰਗਤਾਂ ਅਤੇ ਸਹਿਯੋਗੀ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜੈ ਮਿਲਾਪ ਬਲਾਕ ਕਪੂਰਥਲਾ ਅਤੇ ਬਾਬਾ ਸ਼੍ਰੀ ਚੰਦ ਜੀ ਨਿਸ਼ਕਾਮ ਸੇਵਾ ਸੁਸਾਇਟੀ ਸੁਸਾਇਟੀ ਵੱਲੋਂ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ | ਸਮਾਗਮ ਵਿਚ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਸਤਨਾਮ ਸਿੰਘ, ਗੁਰਪਾਲ ਸਿੰਘ ਇੰਡੀਅਨ ਸਾਬਕਾ ਚੇਅਰਮੈਨ, ਕਰਮਬੀਰ ਸਿੰਘ ਚੰਦੀ ਹਲਕਾ ਇੰਚਾਰਜ, ਕਾਂਗਰਸੀ ਆਗੂ ਦੀਪਕ ਸਲਵਾਨ, ਭਾਈ ਮਨਪ੍ਰੀਤ ਸਿੰਘ ਮਨੀ ਪੀ. ਏ. ਰਾਣਾ ਗੁਰਜੀਤ ਸਿੰਘ, ਰਛਪਾਲ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਭਾਈ ਮੋਹਕਮ ਸਿੰਘ, ਭਾਈ ਕੁਲਵਿੰਦਰ ਸਿੰਘ ਇੰਚਾਰਜ ਸਟੇਟ ਗੁਰਦੁਆਰਾ ਸਾਹਿਬ, ਸੀਨੀਅਰ ਆਗੂ ਕੰਵਰ ਇਕਬਾਲ ਸਿੰਘ, ਲਖਬੀਰ ਸਿੰਘ ਸ਼ਾਹੀ, ਸੁਰਜੀਤ ਸਿੰਘ ਵਿੱਕੀ, ਸੁਰਿੰਦਰਪਾਲ ਸਿੰਘ, ਜੋਗਿੰਦਰ ਸਿੰਘ, ਰਣਜੀਤ ਸਿੰਘ, ਜਸਵਿੰਦਰ ਸਿੰਘ, ਮਨਜੀਤ ਸਿੰਘ, ਰਾਕੇਸ਼ ਕੁਮਾਰ, ਧੰਨਪ੍ਰੀਤ ਸਿੰਘ ਭਾਟੀਆ, ਅਮਰੀਕ ਸਿੰਘ, ਜਗੀਰ ਸਿੰਘ ਪੱਤੜ, ਕਰਮਜੋਤ ਸਿੰਘ ਰਾਜਾ, ਨਰੇਸ਼ ਪੰਡਿਤ, ਜਸਵਿੰਦਰ ਸਿੰਘ, ਚੇਤਨ, ਪਰਮਜੀਤ ਸਿੰਘ, ਬਾਬਾ ਬਲਵੰਤ ਸਿੰਘ, ਤਰਵਿੰਦਰ ਮੋਹਨ ਸਿੰਘ ਭਾਟੀਆ, ਕੁਲਵੰਤ ਸਿੰਘ, ਜੁਵਰਾਜ ਸਿੰਘ ਪੱਤੜ, ਸੇਵਾਦਾਰ ਰਛਪਾਲ ਸਿੰਘ, ਜੋਧ ਸਿੰਘ, ਸਮੇਤ ਸਮੂਹ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਖੇਤਰ ਨਾਲ ਸੰਬੰਧਿਤ ਸ਼ਖ਼ਸੀਅਤਾਂ ਤੋਂ ਇਲਾਵਾ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |